ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੋਸਾਇਟੀ ਰਜਿ., ਆਲ ਇੰਡੀਆ ਐਸਸੀ/ਐਸਟੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਅਤੇ ਓ ਬੀ ਸੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ, ਰੇਲ ਕੋਚ ਫੈਕਟਰੀ, ਕਪੂਰਥਲਾ ਵੱਲੋਂ ਸਾਂਝੇ ਤੌਰ ‘ਤੇ ਭਾਰਤੀ ਸੰਵਿਧਾਨ ਦਿਵਸ ਦੀ 75 ਵੀਂ ਵਰ੍ਹੇ ਗੰਢ 26 ਜਨਵਰੀ ਨੂੰ ਬਾਅਦ ਦੁਪਹਿਰ 2.00 ਵਜੇ ਵਰਕਰ ਕਲੱਬ ਵਿੱਚ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। . ਸੁਸਾਇਟੀ ਦੇ ਪ੍ਰਧਾਨ ਸ਼੍ਰੀ ਕ੍ਰਿਸ਼ਨ ਲਾਲ ਜੱਸਲ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਬੁਲਾਰੇ ਅੰਤਰਰਾਸ਼ਟਰੀ ਸਾਹਿਤਕਾਰ ਡਾ. ਐਸ. ਐਲ. ਵਿਰਦੀ ਐਡਵੋਕੇਟ ਫ਼ਗਵਾੜਾ ਹੋਣਗੇ। ਸਮਾਗਮ ਵਿੱਚ ਸੁਸਾਇਟੀ ਵੱਲੋਂ ਉਨ੍ਹਾਂ ਸਾਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਜੋ ਲੰਬੇ ਸਮੇਂ ਤੋਂ ਸੋਸਾਇਟੀ ਨੁੰ ਤਨ, ਮਨ ਅਤੇ ਧਨ ਨਾਲ ਸੇਵਾਵਾਂ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਬੁੱਧ ਭਾਰਤ ਫਾਊਂਡੇਸ਼ਨ ਪੰਜਾਬ ਵੱਲੋਂ ਲਈ ਗਈ ਪ੍ਰੀਖਿਆ ਵਿੱਚ 50% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj