ਐਸਡੀਐਮ ਰਾਏਕੋਟ ਮੈਡਮ ਪਾਇਲ ਗੋਇਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ
ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਦੇਸ਼ ਦੇ ਸੰਵਿਧਾਨ ਦੀ 77ਵੀਂ ਵਰੇਗੰਢ ਅੱਜ ਰਾਏਕੋਟ ਵਿੱਚ ਬੜੀ ਧੂਮ ਧਾਮ ਨਾਲ ਮਨਾਈ ਗਈ। ਇਸ ਸਬੰਧ ਵਿੱਚ ਸਥਾਨਕ ਅਨਾਜ ਮੰਡੀ ਵਿੱਚ ਕਰਵਾਏ ਗਏ ਇੱਕ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸਡੀਐਮ ਰਾਏਕੋਟ ਮੈਡਮ ਪਾਇਲ ਗੋਇਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਹਨਾਂ ਨਾਲ ਤਹਿਸੀਲਦਾਰ ਵਿਸ਼ਾਲ ਵਰਮਾਂ , ਡੀਐਸਪੀ ਹਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮੈਡਮ ਰੁਪਿੰਦਰ ਕੌਰ, ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੀ ਉਚੇਚੇ ਤੌਰ ਤੇ ਮੌਜੂਦ ਸਨ। ਐਸਡੀਐਮ ਮੈਡਮ ਪਾਇਲ ਗੋਇਲ ਨੇ ਆਪਣੇ ਸੰਬੋਧਨ ਵਿੱਚ ਸਮੂਹ ਰਾਏਕੋਟ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਉਂਦੇ ਹੋਏ ਦੇਸ਼ ਨੂੰ ਸੁਤੰਤਰ ਕਰਾਉਣ ਵਿੱਚ ਆਜ਼ਾਦੀ ਘੁਲਾਟੀਆਂ ਵੱਲੋਂ ਪਾਏ ਗਏ ਯੋਗਦਾਨ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਉਹਨਾਂ ਵੱਲੋਂ ਰਾਏਕੋਟ ਹਲਕੇ ਦੇ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰਨ ਵਾਲੇ ਪਤਵੰਤੇ ਸੱਜਣਾਂ ਨੂੰ ਵੀ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



