88 ਡੇਅਰੀ ਯੂਨਿਟਾਂ ਲਈ 2.25 ਕਰੋੜ ਦੇ ਕਰਜ਼ੇ ਦਿੱਤੇ: ਡੀਸੀ

ਫ਼ਤਹਿਗੜ੍ਹ ਸਾਹਿਬ– ਸਵੈ ਰੁਜ਼ਗਾਰ ਯੋਜਨਾ ਤਹਿਤ 88 ਡੇਅਰੀ ਯੂਨਿਟ ਸਥਾਪਤ ਕਰਨ ਲਈ 2 ਕਰੋੜ 25 ਲੱਖ ਰੁਪਏ ਦਾ ਕਰਜ਼ਾ ਦਿੱਤਾ ਗਿਆ ਹੈ ਤਾਂ ਜੋ ਲੋਕ ਰੁਜ਼ਗਾਰ ਸ਼ੁਰੂ ਕਰਕੇ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋ ਸਕਣ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਬੱਚਤ ਭਵਨ ਵਿਚ ਕੀਤੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ 132 ਵਿਅਕਤੀਆਂ ਨੂੰ ਡੇਅਰੀ ਦੀ ਸਿਖਲਾਈ ਦਿੱਤੀ ਗਈ। ਜ਼ਿਲ੍ਹੇ ਦੇ 439 ਪ੍ਰਾਇਮਰੀ ਸਕੂਲਾਂ ਵਿੱਚੋਂ 410 ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ, ਜਦਕਿ 29 ਸਕੂਲਾਂ ਵਿੱਚ ਇਹ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਮਿਡ-ਡੇਅ ਮੀਲ ਸਕੀਮ ਦਾ ਲਾਭ 27,940 ਬੱਚਿਆਂ ਨੂੰ ਦਿੱਤਾ ਜਾ ਰਿਹਾ ਹੈ। ਸਕੂਲਾਂ ਵਿੱਚ ਖੇਡਾਂ ਨੂੰ ਉਤਸਾਹਤ ਕਰਨ ਲਈ 25.70 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਧੀਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ ਕਲਾਂ ਨੂੰ ਮੇਜਰ ਰਿਪੇਅਰ ਲਈ 30,23,085 ਰੁਪਏ ਦਿੱਤੇ ਗਏ ਹਨ।

Previous articleਵਿਰਾਸਤੀ ਮਾਰਗ ’ਚ ਲੱਗੇ ਬੁੱਤ ਤੋੜਨ ਦੀ ਕੋਸ਼ਿਸ਼
Next articleਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਤਾਜਪੋਸ਼ੀ