ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਦਲਜਿੰਦਰ ਕੌਰ ਜੀ ਸਟੇਟ ਐਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਰਜੇਸ਼ ਭੱਲਾ ਸਟੇਟ ਐਵਾਰਡੀ ਜੀ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਹੈਬਤਪੁਰ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਐਜੂਕੇਸ਼ਨ ਟੂਰ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ।ਸਕੂਲ ਵਿਦਿਆਰਥੀਆਂ ਨੇ ਜਗਜੀਤ ਸਿੰਘ ਕੰਪਿਊਟਰ ਫੈਕਲਟੀ, ਸੁਮਨ ਬਾਲਾ (ਹਿੰਦੀ ਮਿਸਟ੍ਰੈਸ) ਅਤੇ ਦਲਬੀਰ ਕੌਰ (ਆਰਟ ਐਂਡ ਕਰਾਫਟ ਅਧਿਆਪਕਾਂ) ਦੀ ਅਗਵਾਈ ਹੇਠ ਸ਼੍ਰੀ ਹਰਮੰਦਿਰ ਸਾਹਿਬ, ਜਿਲ੍ਹਿਆਂ ਵਾਲਾ ਬਾਗ ਅਤੇ ਵਾਰ ਮੈਮੋਰੀਅਲ ਅੰਮ੍ਰਿਤਸਰ ਵਰਗੀਆਂ ਧਾਰਮਿਕ, ਇਤਿਹਾਸਿਕ, ਅਤੇ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਦਿੰਦੀਆਂ ਮਹਤੱਵਪੂਰਨ ਥਾਂਵਾਂ ਦਾ ਦੌਰਾ ਕੀਤਾ।ਇਸ ਵਿੱਦਿਅਕ ਟੂਰ ਦੀ ਅਰੰਭਤਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤ ਵਿਖੇ ਨਤਮਸਤਕ ਹੋ ਕੇ ਕੀਤੀ ਗਈ ਉਪਰੰਤ ਜਿਲ੍ਹਿਆਂ ਵਾਲੇ ਬਾਗ ਪਹੁੰਚ ਕੇ ਵਿਦਿਆਰਥੀ ਨੂੰ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇ ਗਏ ਮਹਾਨ ਸ਼ਹੀਦਾਂ ਬਾਰੇ ਜਾਣਕਾਰੀ ਦਿੱਤੀ ਗਈ।ਟੂਰ ਦੇ ਅੰਤਿਮ ਪੜਾਅ ਦੌਰਾਨ ਵਿਦਿਆਰਥੀਆਂ ਨੂੰ ਵਾਰ ਹੀਰੋ ਮੈਮੋਰੀਅਲ ਦਾ ਦੌਰਾ ਕਰਵਾਉਂਦੇ ਹੋਏ ਦੇਸ਼ ਦੇ ਮਹਾਨ ਸੈਨਿਕਾਂ ਅਤੇ ਸਿੱਖ ਇਤਿਹਾਸ ਦੇ ਮਹਾਨ ਯੋਧਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly