9 ਅਗਸਤ ਨੂੰ ਔਟਵਾ ਵਿਚ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਔਟਵਾ ਇਕਾਈ ਵਲੋਂ ਕੀਤੇ ਸਮਾਗਮ ਦੀ ਰਿਪੋਰਟ – 9

ਔਟਵਾ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਪ੍ਰੋਫੈਸਰ ਪੂਰਨ ਸਿੰਘ ਦੀ ਦੋਹਤੀ ਨਿਲੰਬਰੀ ਘਈ ਦਾ ਸਤਿਕਾਰ
ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਪ੍ਰੋਫੈਸਰ ਪੂਰਨ ਸਿੰਘ ਦੀ ਦੋਹਤੀ ਨਿਲੰਬਰੀ ਘਈ ਅੱਜ ਕੱਲ ਔਟਵਾ ਵਿੱਚ ਰਹਿੰਦੇ ਹਨ। ਆਪਣੇ ਬਜ਼ੁਰਗਾਂ ਦੇ ਪੂਰਨਿਆਂ ਤੇ ਚਲਦੇ ਹੋਏ ਉਹ ਵੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਲਗਾਤਾਰ ਸੰਘਰਸ਼ਸ਼ੀਲ ਰਹਿੰਦੇ ਹਨ। ਸਿਹਤ ਠੀਕ ਨਾ ਹੋਣ ਦੇ ਬਾਵਜੂਦ ਉਹਨਾਂ ਨੇ ਇਸ ਸਮਾਗਮ ਵਿੱਚ ਪੂਰੀ ਹਾਜ਼ਰੀ ਭਰੀ।
 ਸਮੁੱਚੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਨੇ ਆਪਣੀ ਆਰਟ ਪੇਪਰ ਤੇ ਛਪੀ ਰੰਗਦਾਰ ਪੁਸਤਕ ‘ਦੂਜੀ ਗਦਰ ਲਹਿਰ ਦਾ ਬਿਗਲ’ ਬੀਬੀ ਹੋਰਾਂ ਨੂੰ ਭੇਂਟ ਕਰਕੇ ਜਿਥੇ ਉਨ੍ਹਾਂ ਦਾ ਸਤਿਕਾਰ ਕੀਤਾ ਉਥੇ  ਪ੍ਰੋਫੈਸਰ ਪੂਰਨ ਸਿੰਘ ਨੂੰ ਵੀ ਭਾਵੁਕ ਸ਼ਰਧਾਂਜਲੀ ਭੇਟ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਭੀੜ ਵਿੱਚ ਗੁਆਚੇ
Next articleਮਾਂ ਦੀ ਯਾਦ