9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਕੀਤੀ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਜਦੂਰ ਮਹਾਂ ਪੰਚਾਇਤ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋ ਪਿੰਡ ਸਿਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਮੂਹ ਕਿਸਾਨਾ ਨੂੰ 9 ਜਨਵਰੀ ਨੂੰ ਮੋਗੇ ਪੁੱਜਣ ਦਾ ਦਾ ਸੱਦਾ ਦਿੱਤਾ ਗਿਆ। ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਅਤੇ ਬਲਾਕ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਵਜਾਏ ਅਸਿੱਧੇ ਤਰੀਕੇ ਨਾਲ ਕਿਸਾਨ ਮਾਰੂ ਨੀਤੀਆਂ ਲਾਗੂ ਕਰਨ ਦੀਆਂ ਕੋਜ਼ੀਆ ਹਰਕਤਾਂ ਕਰ ਰਹੀ ਹੈ। ਹਰਿਆਣਾ ਦੇ ਦੋਨਾ ਬਾਡਰਾਂ ਤੇ ਬੈਠੇ ਕਿਸਾਨਾ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ। ਮਰਨ ਵਰਤ ਤੇ ਬੈਠੇ ਕਿਸਾਨ ਆਗੂ ਦੀ ਸਿਹਤ ਦਿਨੋ ਦਿਨ ਖ਼ਰਾਬ ਹੋ ਰਹੀ ਹੈ। ਮਾਨਯੋਗ ਸੁਪਰੀਮ ਕੋਰਟ ਵਲੋਂ ਭਾਜਪਾ ਸਰਕਾਰ ਨੂੰ ਦੋਸੀ ਕਰਾਰ ਦੇਣ ਦੀ ਵਜਾਏ ਕਿਸਾਨ ਆਗੂਆਂ ਨੂੰ ਦੋਸੀ ਠਹਿਰਾਇਆ ਜਾ ਰਿਹਾ ਹੈ। ਉਹਨਾਂ ਸਮੂਹ ਲੋਕਾਂ ਨੂੰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂ ਹਰਬੰਸ ਸਿੰਘ ਰਸੂਲਪੁਰ, ਸੰਤੋਖ ਸਿੰਘ, ਸੰਦੀਪ ਸਿੰਘ ਮਿੰਟੂ, ਹਰਜਿੰਦਰ ਸਿੰਘ ਤੇ ਕਰਤਾਰ ਸਿੰਘ ਆਦਿ ਕਿਸਾਨ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਪਲੇਅ ਵੇਅ ਅਤੇ ਪ੍ਰੀ ਨਰਸਰੀ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
Next articleਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼