ਕਪੂਰਥਲਾ (ਸਮਾਜ ਵੀਕਲੀ)( ਕੌੜਾ ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਨੇ ‘ ਸਵੱਛ ਵਾਤਾਵਰਣ ਵਿੱਚ ਸਰਵੋਤਮ ਸਕੂਲ’ ਸ਼੍ਰੇਣੀ ਦੇ ਤਹਿਤ ਐਫਏਪੀ ਰਾਸ਼ਟਰੀ ਪੁਰਸਕਾਰ- 2022 ਵਿੱਚ ਭਾਗ ਲਿਆ ਅਤੇ ਇਸ ਸ਼੍ਰੇਣੀ ਵਿੱਚ A+ ਗ੍ਰੇਡ ਨਾਲ ਇਨਾਮ ਪ੍ਰਾਪਤ ਕੀਤਾ। ਇਸ ਦੌਰਾਨ ਵਿੱਚ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਨਾਮ ਵੰਡੇ।
ਸਕੂਲ ਦੀ ਪ੍ਰਿੰਸੀਪਲ ਰੇਣੂ ਅਰੋੜਾ ਨੇ ਦੱਸਿਆ ਕਿ ਐਫਏਪੀ ਨੈਸ਼ਨਲ ਅਵਾਰਡ ਸਕੂਲੀ ਸਿੱਖਿਆ ਵਿੱਚ ਪ੍ਰਤਿਭਾ ਅਤੇ ਉੱਤਮਤਾ ਨੂੰ ਮਾਨਤਾ ਦੇਣ ਲਈ ਇੱਕ ਵਿਲੱਖਣ ਪਲੇਟਫਾਰਮ ਹੈ ਅਤੇ ਇਹ ਪੁਰਸਕਾਰ ਜਿੱਤਣਾ ਸਾਡੇ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸ.ਜੀ.ਪੀ.ਸੀ., ਅੰਮ੍ਰਿਤਸਰ, ਡਾਇਰੈਕਟਰ ਇੰਜਨੀਅਰ ਹਰਨੀਆਮਤ ਕੌਰ ਅਤੇ ਪ੍ਰਬੰਧਕ ਇੰਜਨੀਅਰ ਨਿਮਰਤਾ ਕੌਰ ਨੇ ਕਿਹਾ ਕਿ ਇਹ ਅਵਾਰਡ ਸਮੂਹ ਸਟਾਫ਼ ਮੈਂਬਰਾਂ ਦੀ ਸ਼ਾਨਦਾਰ ਟੀਮ ਵਰਕ ਦਾ ਨਤੀਜਾ ਹੈ । ਉਨ੍ਹਾਂ ਨੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਇਹ ਐਵਾਰਡ ਜਿੱਤਣ ‘ਤੇ ਨਿੱਘੀ ਵਧਾਈ ਦਿੱਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly