ਸ੍ਰੀ ਆਨੰਦਪੁਰ ਸਾਹਿਬ: ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ) : ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਤਖ਼ਤ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਪਹਿਲੀ ਪਹਿਲੀ ਪਾਤਸ਼ਾਹੀ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ, ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਮਰਾਲਾ ’ਚ ਵਿਅਕਤੀ ਨੂੰ 6 ਗੋਲੀਆਂ ਮਾਰੀਆਂ, ਹਾਲਤ ਗੰਭੀਰ
Next articleRs 100 crore to be spent for beautification of Amritsar for hosting G-20