ਵਾਰਾਨਸੀ (ਉੱਤਰ ਪ੍ਰਦੇਸ਼) (ਸਮਾਜ ਵੀਕਲੀ) : ਗਿਆਨਵਾਪੀ-ਸ੍ਰੀਸ਼ਿੰਗਾਰ ਗੌਰੀ ਕੰਪਲੈਕਸ ਵਿਚ ਵੀਡੀਓਗ੍ਰਾਫੀ ਸਰਵੇਖਣ ਦੌਰਾਨ ਮਿਲੇ ਕਥਿਤ ਸ਼ਿਵਲਿੰਗ ਦੀ ਪੂਜਾ ਕਰਨ ਦੀ ਇਜਾਜ਼ਤ ਮੰਗਣ ਵਾਲੀ ਅਤੇ ਇਮਾਰਤ ਵਿਚ ਮੁਸਲਮਾਨਾਂ ਦੇ ਦਾਖਲੇ ਦੀ ਮਨਾਹੀ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਜਾਂ ਨਾ ਕਰਨ ਦਾ ਫ਼ੈਸਲਾ ਇਥੋਂ ਦੀ ਫਾਸਟ ਟਰੈਕ ਅਦਾਲਤ ਹੁਣ 14 ਨਵੰਬਰ ਨੂੰ ਸੁਣਾਏਗੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਏ ਜਾਣ ਦੀ ਉਮੀਦ ਸੀ ਪਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਹੋਣ ਕਾਰਨ ਇਸ ਨੂੰ 14 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly