ਉਮਰ ਅਬਦੁੱਲ੍ਹਾ ਵੱਲੋਂ ਰਾਜਨਾਥ ਦੇ ਬਿਆਨ ਦਾ ਸਵਾਗਤ

ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ। ਉਨ੍ਹਾਂ ਟਵੀਟ ਕੀਤਾ, ‘ਮੌਜੂਦਾ ਹਾਲਾਤ ’ਚ ਇਹ ਰਾਹਤ ਵਾਲੀ ਗੱਲ ਹੈ ਕਿ ਸੂਬੇ ਵਿੱਚ ਚੋਣਾਂ ਦੇਸ਼ ਦੀਆਂ ਆਮ ਚੋਣਾਂ ਤੋਂ ਬਾਅਦ ਹੋਣਗੀਆਂ।’