ਖੂਨਦਾਨ ਤੋਂ ਵੱਡਾ ਹੋਰ ਕੋਈ ਪਰਉਪਕਾਰ ਕਾਰਜ ਨਹੀਂ ਹੈ-ਮੈਨੇਜਰ ਜਸਵੰਤ ਸਿੰਘ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਜਗਤ ਗੁਰੂ ਬਾਬਾ ਨਾਨਕ ਸਾਹਿਬ ਜੀ ਦੇ 553ਵਾਂ ਪ੍ਰਕਾਸ਼ ਗੁਰਪੁਰਬ ਦਿਹਾੜੇ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 752ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 576ਵਾਂ ਮਹਾਨ ਖੂਨਦਾਨ ਕੈਂਪ ਸੁਲਤਾਨਪੁਰ ਲੋਧੀ ਵਿਖੇ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਗੁਰਦੁਆਰਾ ਬੇਬੇ ਨਾਨਕੀ ਮੈਨੇਜਰ ਜਸਵੰਤ ਸਿੰਘ ਨੰਡਾ ਨੇ ਸੰਗਤਾਂ ਨੂੰ ਜਗਤ ਗੁਰੂ ਬਾਬੇ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਵਧਾਈਆਂ ਦਿੰਦਿਆ ਕਿਹਾ ਕਿ ਖੂਨਦਾਨ ਤੋਂ ਵੱਡਾ ਹੋਰ ਕੋਈ ਪਰਉਪਕਾਰ ਦਾ ਕਾਰਜ ਨਹੀਂ ਹੈ।
ਗੁਰੂ ਨਾਨਕ ਸਾਹਿਬ ਜੀ ਦੇ ਬਖਸ਼ੇ ਸਿਧਾਂਤ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਤੇ ਪਹਿਰਾ ਦਿੰਦੇ ਹੋਏ ਸਾਨੂ ਮਨੁਖਤਾ ਦੇ ਭਲੇ ਲਈ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 100 ਬਲਡ ਯੂਨਿਟ ਦੋਆਬਾ ਅਤੇ ਈਐਮਸੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ। ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿਤਾ ਜਾਵੇਗਾ। ਇਸ ਮੌਕੇ ਤੇ ਸਰਪੰਚ ਗੁਰਦੇਵ ਸਿੰਘ,ਸਰਪੰਚ ਜਸਪਾਲ ਸਿੰਘ, ਸਰਪੰਚ ਅਮਰਜੀਤ ਸਿੰਘ ਮੇਵਾ ਸਿੰਘ ਵਾਲਾ,ਜਤਿੰਦਰ ਸਿੰਘ ਫਤੂਵਾਲ, ਜਰਨੈਲ ਸਿੰਘ ਠੱਠਾ, ਨਿਰੰਜਣ ਸਿੰਘ, ਦਿਲਬਾਗ ਸਿੰਘ,ਰਾਣਾ ਸਿੰਘ ਦਾਦ,ਗਿਰਦੌਰ ਸਿੰਘ, ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly