ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਹੋਇਆ ਸਨਮਾਨ
ਨਕੋਦਰ – (ਹਰਜਿੰਦਰ ਛਾਬੜਾ) ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਡਾਕਟਰ ਆਨਰਜ਼ ਕੌਜ਼ਾ ਡਿਗਰੀ ਨਾਲ ਸਨਮਾਨਤ ਕੀਤਾ ਗਿਆ। ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਵੱਲੋਂ ਇਹ ਡਿਗਰੀ ਪ੍ਰਦਾਨ ਕੀਤੀ ਗਈ। ਯੂਨੀਵਰਸਿਟੀ ਕੈਂਪਸ ਵਿਚ ਹੋਈ ਛੇਵੀਂ ਕਾਨਵੋਕੇਸ਼ਨ ਸਮਾਗਮ ਦੌਰਾਨ ਇਹ ਡਿਗਰੀ ਪ੍ਰਦਾਨ ਕੀਤੀ ਗਈ। ਇਸ ਸਨਮਾਨ ਸਮੋਰਹ ਵਿਚ ਸ਼ਾਮਿਲ ਹੋਏ ਮੁੱਖ ਮਹਿਮਾਨਾਂ ਵੱਲੋਂ ਬੱਚਿਆਂ ਨੂੰ ਇਕ ਹਜ਼ਾਰ ਤੋਂ ਵੱਧ ਡਿਗਰੀਆਂ ਵੰਡੀਆਂ ਗਈਆਂ।
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਦਿੱਤੇ ਗਏ ਪ੍ਰਸੰਸਾ ਪੱਤਰ ਵਿਚ ਉਨ੍ਹਾਂ ਕਿਹਾ ਕਿ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ੧੬੫ ਕਿਲੋਮੀਟਰ ਲੰਬੀ ਪਵਿੱਤਰ ਕਾਲੀ ਵੇਈਂ ਨੂੰ ਮੁੜ ਸੁਰਜੀਤ ਕਰਕੇ ਵਾਤਾਵਰਣ ਪ੍ਰਤੀ ਨਵੀਂ ਚੇਤਨਾ ਪੈਦਾ ਕੀਤੀ ਹੈ। ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਹਨ ਤੇ ਸੋਧਿਆ ਹੋਇਆ ਪਾਣੀ ਖੇਤੀ ਨੂੰ ਲਾਉਣ ਯੋਗ ਬਣਾਇਆ ਹੈ। ਸੰਤ ਸੀਚੇਵਾਲ ਵੱਲੋਂ ਚਲਾਏ ਜਾਂਦੇ ੴ ਚੈਰੀਟੇਬਲ ਟਰੱਸਟ ਰਾਹੀਂ ਕਈ ਸਕੂਲ ਤੇ ਕਾਲਜ ਚਲਾਏ ਜਾਂਦੇ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਸਸਤੀ ਤੇ ਮਿਆਰੀ ਵਿਦਿਆ ਮੁਹੱਈਆ ਕਰਵਾਈ ਜਾਂਦੀ ਹੈ।
ਇਸ ਸਨਮਾਨ ਸਮਾਰੋਹ ਵਿਚ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪਵਨ ਚੈਮਲਿੰਗ, ਸ਼੍ਰੀ.ਸੀ.ਆਰ ਸ਼ਾਹ, ਉੜੀਸਾ ਦੇ ਕੈਬਿਨਟ ਮੰਤਰੀ ਸੂਰਜਆ ਨਰਾਇਣ ਪਾਤਰੋ, ਭਾਰਤ ਸਰਕਾਰ ਦੇ ਹੈਲਥ ਸੈਕਟਰੀ ਲਵ ਵਰਮਾ, ਈਕਫਈ ਯੂਨੀਵਰਸਿਟੀ ਸਿਕਮ ਦੇ ਵਾਇਸ ਦੇ ਚਾਂਸਲਰ ਜਗਨਾਥ ਅਤੇ ਜਨਰਲ ਚੌਹਾਨ ਨਾਗਾਲੈਂਡ ਆਦਿ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।