ਗੋਆ ਦੇ ਬਿਮਾਰ ਚਲ ਰਹੇ ਮੁੱਖ ਮੰਤਰੀ ਮਨੋਹਰ ਪਰੀਕਰ ਨੂੰ ਅੱਜ ਰਾਤ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਨੇ ਬਿਆਨ ’ਚ ਕਿਹਾ ਕਿ ਉਨ੍ਹਾਂ ਦੀ ਸਿਹਤ ਸਥਿਰ ਬਣੀ ਹੋਈ ਹੈ। ਉਨ੍ਹਾਂ ਨੂੰ ਕਰੀਬ 48 ਘੰਟਿਆਂ ਲਈ ਡਾਕਟਰਾਂ ਦੀ ਦੇਖ-ਰੇਖ ਹੇਠ ਰੱਖਿਆ ਜਾਵੇਗਾ। ਹਸਪਤਾਲ ਦੇ ਬਾਹਰ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦਿਨ ਵੇਲੇ ਸ੍ਰੀ ਪਰੀਕਰ ਨਾਲ ਮੁਲਾਕਾਤ ਕਰਨ ਵਾਲੇ ਸੀਨੀਅਰ ਮੰਤਰੀ ਵਿਜੇ ਸਰਦੇਸਾਈ ਨੇ ਉਨ੍ਹਾਂ ਦੇ ਜੀਵਨ ਰਖਿਅਕ ਪ੍ਰਣਾਲੀ ’ਤੇ ਹੋਣ ਦੀਆਂ ਰਿਪੋਰਟਾਂ ਨੂੰ ਨਕਾਰਿਆ ਸੀ।