ਸੜਕ ਹਾਦਸਿਆਂ ’ਚ ਦੋ ਮੌਤਾਂ

ਚੁਗਿੱਟੀ ਫਲਾਈਓਵਰ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਜਣੇ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਅੰਮ੍ਰਿਤਸਰ ਵਾਲੇ ਪਾਸਿਉਂ ਤੇਜ਼ ਰਫਤਾਰ ਨਾਲ ਆ ਰਹੀ ਬੱਸ ਅੱਗੇ ਜਾ ਰਹੇ ਬੱਜਰੀ ਨਾਲ ਭਰੇ ਟਿੱਪਰ ਨਾਲ ਟਕਰਾਅ ਗਈ। ਇਹ ਘਟਨਾ ਅੱਜ ਸਵੇਰੇ 10.00 ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੀਪ ਸਿੰਘ (72) ਵਜੋਂ ਹੋਈ ਜੋ ਕਿ ਬੱਸ ਵਿਚ ਬੈਠਾ ਹੋਇਆ ਸੀ। ਇਸ ਘਟਨਾ ਦੌਰਾਨ ਬੱਸ ਦੇ ਪਿੱਛੇ ਆ ਰਹੀ ਕਾਰ ਵੀ ਨੁਕਸਾਨੀ ਗਈ। ਘਟਨਾ ’ਚ ਜ਼ਖਮੀ ਹੋਏ ਚਾਰ ਬੱਸ ਯਾਤਰੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀਆਂ ਵਿਚ ਸੁਰਿੰਦਰ ਕੌਰ (42) ਤੇ ਅਮਰਜੀਤ ਕੌਰ (47) ਵੀ ਸ਼ਾਮਲ ਹਨ ਜਿਨ੍ਹਾਂ ਨੂੰ ਡਾਕਟਰਾਂ ਨੇ ਖਤਰੇ ਤੋਂ ਬਾਹਰ ਦੱਸਿਆ ਹੈ। ਬਾਕੀ ਦੋ ਜ਼ਖਮੀਆਂ ਨੂੰ ਦਵਾਈ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਮੁਲਖ ਰਾਜ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਵਿਰੁੱਧ 304 ਏ, 279, 427, 337 ਤੇ 336 ਆਈਪੀਸੀ ਦੀਆਂ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਦਸਾਗ੍ਰਸਤ ਬੱਸ ਵਿਚ ਸਫਰ ਕਰ ਰਹੀਆਂ ਸਵਾਰੀਆਂ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਦੋਂ ਡਰਾਈਵਰ ਬੱਸ ਵਿਚ ਬੈਠੇ ਇਕ ਵਿਅਕਤੀ ਨਾਲ ਗੱਲਾਂ ਵਿਚ ਰੁੱਝਾ ਹੋਇਆ ਸੀ। ਹਾਦਸੇ ਤੋਂ ਬਾਅਦ ਉਹ ਮੌਕੇ ’ਤੇ ਫਰਾਰ ਹੋ ਗਿਆ। ਥਾਣਾ ਰਾਮਾਮੰਡੀ ਦੇ ਐਸਐਚਓ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹਾਦਸਾ ਬੱਸ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ।

Previous articleਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
Next articleਬੋਰਡ ਦੀ ਪ੍ਰੀਖਿਆ ’ਚ ਡਿਪਟੀ ਸੁਪਰਡੈਂਟ ਨਾ ਲਾਉਣ ਦਾ ਮਾਮਲਾ ਉਠਾਇਆ