ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਇਮਰਾਨ ਖਾਨ ਨਾਲ ਗੱਲਬਾਤ ਨਹੀਂ ਕੀਤੀ, ਪਰ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਤਣਾਅ ਬਾਰੇ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਸ੍ਰੀ ਗੁਟੇਰੇਜ਼ ਦੇ ਬੁਲਾਰੇ ਸਟੀਫੇਨ ਦੁਜਾਰਿਕ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘ਅਸੀਂ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਜਿੱਥੋਂ ਤੱਕ ਮੈਨੂੰ ਜਾਣਕਾਰੀ ਹੈ, ਸਕੱਤਰ ਜਨਰਲ ਨੇ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਦੇ ਮੁਖੀਆਂ ਨਾਲ ਫੋਨ ਉੱਤੇ ਗੱਲਬਾਤ ਨਹੀਂ ਕੀਤੀ ਹੈ ਪਰ ਮੌਜੂਦਾ ਸਥਿਤੀ ਬਾਰੇ ਉਹ ਦੋਵਾਂ ਮੁਲਕਾਂ ਦੇ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ। ਮੇਰਾ ਮੰਨਣਾ ਹੈ ਕਿ ਉਹ ਦੋਵਾਂ ਮੁਲਕਾਂ ਵਿਚਕਾਰ ਤਣਾਅ ਘੱਟ ਕਰਨ ਲਈ ਯਤਨਸ਼ੀਲ ਹਨ।’
HOME ਗੁਟੇਰੇਜ਼ ਨੇ ਭਾਰਤ-ਪਾਕਿ ਅਧਿਕਾਰੀਆਂ ਨਾਲ ਗੱਲਬਾਤ ਕੀਤੀ