ਨਵੀਂ ਦਿੱਲੀ (ਸਮਾਜ ਵੀਕਲੀ) : ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਕਿਹਾ ਕਿ ਜੇ ਸੀਪੀਆਈ (ਐੱਮ) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਭਵਨ ਨੂੰ ਭੇਜੇ ਆਰਡੀਨੈਂਸ ਦਾ ਇਰਾਦਾ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਹੈ ਤਾਂ ਉਹ ਇਸ ਬਾਰੇ ਫੈਸਲਾ ਲੈਣ ਦੀ ਥਾਂ ਆਰਡੀਨੈਂਸ ਨੂੰ ਰਾਸ਼ਟਰਪਤੀ ਕੋਲ ਭੇਜਾਂਗਾ। ਖਾਨ ਨੇ ਨਵੀਂ ਦਿੱਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਰਡੀਨੈਂਸ ਨੂੰ ਹਾਲੇ ਦੇਖਣਾ ਹੈ ਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਕੇਰਲ ਦੀ ਖੱਬੇ ਪੱਖੀ ਸਰਕਾਰ ਨੇ ਰਾਜ ਭਵਨ ਨੂੰ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਰਾਜਪਾਲ ਨੂੰ ਹਟਾਉਣ ਲਈ ਆਪਣਾ ਆਰਡੀਨੈਂਸ ਭੇਜਿਆ ਸੀ।
HOME ਕੇਰਲ: ਜੇ ਆਰਡੀਨੈਂਸ ਦੇ ਨਿਸ਼ਾਨੇ ’ਤੇ ਮੈਂ ਹਾਂ ਤਾਂ ਇਸ ਨੂੰ ਰਾਸ਼ਟਰਪਤੀ...