ਬਿਹਾਰ ਦੀ ਬੇਗੂਸਰਾਏ ਲੋਕ ਸਭਾ ਸੀਟ ਤੋਂ ਸੀਪੀਆਈ ਦੇ ਉਮੀਦਵਾਰ ਕਨ੍ਹੱਈਆ ਕੁਮਾਰ ਦੇ ਸਮਰਥਕਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈਆਂ ਝੜਪਾਂ ਸਬੰਧੀ ਪੁਲੀਸ ਨੇ ਦੋਵਾਂ ਧਿਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲੀਸ ਅਨੁਸਾਰ ਦੋਵੇਂ ਧਿਰਾਂ ਵਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਗਧਪੁਰਾ ਪੁਲੀਸ ਸਟੇਸ਼ਨ ਵਿੱਚ ਦੋ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਬੇਗੂਸਰਾਏ ’ਚ 29 ਅਪਰੈਲ ਨੂੰ ਵੋਟਾਂ ਪੈਣਗੀਆਂ।
INDIA ਕਨ੍ਹੱਈਆ ਸਮਰਥਕਾਂ ਤੇ ਪਿੰਡ ਵਾਸੀਆਂ ਵਿਚਾਲੇ ਝੜਪ, ਕੇਸ ਦਰਜ