ਵੱਖ-ਵੱਖ ਪਾਰਟੀਆਂ ਦੇ ਅਤੇ ਆਜ਼ਾਦ ਉਮੀਦਵਾਰਾਂ ਨੇ ਵੀ ਭਰੀਆਂ ਨਾਮਜ਼ਦਗੀਆਂ
ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕਾਂਗਰਸ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਅਤੇ ਗਾਇਕ ਮੁਹੰਮਦ ਸਦੀਕ ਨੇ ਫਰੀਦਕੋਟ (ਰਾਖ਼ਵੇਂ) ਹਲਕੇ ਤੋਂ ਕਾਗਜ਼ ਦਾਖ਼ਲ ਕੀਤੇ। ਇਨ੍ਹਾਂ ਸਮੇਤ ਸੂਬੇ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਕੁੱਲ 32 ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ।
ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਸੰਜੀਵ ਕੁਮਾਰ ਅਤੇ ਮਹਿੰਦਰ ਸਿੰਘ ਨੇ ਨਾਮਜ਼ਦਗੀ ਦਾਖ਼ਲ ਕੀਤੀ। ਹਲਕਾ ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ, ਉਂਕਾਰ ਸਿੰਘ, ਹਰਜੀਤ ਕੌਰ ਅਤੇ ਸ਼ਿਵ ਸੈਨਾ ਦੇ ਸਟੀਫ਼ਨ ਭੱਟੀ, ਜਲੰਧਰ ਲਈ ਅੰਬੇਡਕਰ ਨੈਸ਼ਨਲ ਕਾਂਗਰਸ ਦੀ ਉਰਮਿਲਾ ਅਤੇ ਭਾਰਤ ਪ੍ਰਭਾਤ ਪਾਰਟੀ ਦੇ ਗੁਰਪਾਲ ਸਿੰਘ, ਹੁਸ਼ਿਆਰਪੁਰ (ਰਾਖ਼ਵਾਂ) ਹਲਕੇ ਲਈ ਬਹੁਜਨ ਸਮਾਜ ਪਾਰਟੀ ਦੇ ਖੁਸ਼ੀ ਰਾਮ ਅਤੇ ਰਣਜੀਤ ਕੁਮਾਰ, ਅਨੰਦਪੁਰ ਸਾਹਿਬ ਤੋਂ ਜਨਰਲ ਸਮਾਜ ਪਾਰਟੀ ਦੇ ਹਰਨੇਕ ਸਿੰਘ ਵੱਲੋਂ, ਹਲਕਾ ਲੁਧਿਆਣਾ ਲਈ ਆਜ਼ਾਦ ਉਮੀਦਵਾਰ ਰਵਿੰਦਰ ਪਾਲ ਸਿੰਘ, ਜਸਦੀਪ ਸਿੰਘ ਅਤੇ ਪੀਪਲਜ਼ ਪਾਰਟੀ ਆਫ਼ ਇੰਡੀਆ (ਸੈਕੂਲਰ) ਦੇ ਦਲਜੀਤ ਸਿੰਘ, ਫਤਿਹਗੜ੍ਹ ਸਾਹਿਬ (ਰਾਖ਼ਵਾਂ) ਹਲਕੇ ਲਈ ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਅਤੇ ਵਿਜੈ ਰਾਣੀ ਨੇ, ਹਲਕਾ ਫ਼ਿਰੋਜ਼ਪੁਰ ਲਈ ਆਜ਼ਾਦ ਉਮੀਦਵਾਰ ਮਨੋਜ ਕੁਮਾਰ, ਬਠਿੰਡਾ ਲਈ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ ਅਤੇ ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ , ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਸ਼ਕਤੀ ਚੇਤਨਾ ਪਾਰਟੀ ਦੇ ਵਿਜੈ ਅਗਰਵਾਲ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ-ਲੈਨਿਨਿਸਟ) ਦੇ ਗੁਰਦਿਆਲ ਸਿੰਘ ਨੇ, ਹਲਕਾ ਪਟਿਆਲਾ ਲਈ ਆਜ਼ਾਦ ਉਮੀਦਵਾਰ ਰਾਜੇਸ਼ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਕਾਂਤ ਪਾਂਡੇ, ਆਜ਼ਾਦ ਉਮੀਦਵਾਰ ਹਰਭਜਨ ਸਿੰਘ ਵਿਰਕ ਅਤੇ ਪਰਮਿੰਦਰ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।