ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਰਾਸ਼ੀ 2 ਲੱਖ ਤੋਂ ਵਧਾ ਕੇ ਪੰਜ ਲੱਖ ਕੀਤੀ ਜਾਵੇਗੀ। ਉਨ੍ਹਾਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਨਾਲ ਮੀਟਿੰਗ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਈ ਸਾਲਾਂ ਤੋਂ ਬੰਦ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਮੁੜ ਸ਼ੁਰੂ ਕੀਤਾ ਹੈ, ਜਿਸ ਤਹਿਤ 100 ਉੱਘੇ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਇਹ ਸਨਮਾਨ ਰਾਸ਼ੀ ਪੰਜ ਲੱਖ ਰੁਪਏ ਕੀਤੀ ਜਾਵੇਗੀ, ਜਦੋਂਕਿ ਨਵੀਂ ਖੇਡ ਨੀਤੀ ਤਹਿਤ ਹਰੇਕ ਵਿਭਾਗ ਵਿੱਚ ਖਿਡਾਰੀਆਂ ਲਈ ਤਿੰਨ ਫ਼ੀਸਦੀ ਨੌਕਰੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਰਾਸ਼ਟਰਮੰਡਲ ਖੇਡਾਂ, ਏਸ਼ਿਆਈ ਖੇਡਾਂ ਵਿੱਚ ਸੋਨਾ, ਚਾਂਦੀ ਅਤੇ ਕਾਂਸੀ ਦਾ ਜੇਤੂ ਖਿਡਾਰੀਆਂ ਨੂੰ ਕ੍ਰਮਵਾਰ ਇੱਕ ਕਰੋੜ ਰੁਪਏ, 75 ਲੱਖ ਰੁਪਏ ਅਤੇ 50 ਲੱਖ ਰੁਪਏ ਨਗਦ ਇਨਾਮ ਦਿੱਤੇ ਜਾਣਗੇ। ਰਾਣਾ ਸੋਢੀ ਨੇ ਕਿਹਾ ਕਿ ਰਾਜ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਟਿਆਲਾ ਦੇ ਸਿੱਧੂਪੁਰ ਪਿੰਡ ਵਿੱਚ 100 ਏਕੜ ਜ਼ਮੀਨ ਵਿੱਚ ਕੌਮਾਂਤਰੀ ਪੱਧਰ ਦੀ ਨਵੀਂ ਖੇਡ ਯੂਨੀਵਰਸਿਟੀ ਬਣਾਈ ਜਾਵੇਗੀ।
Sports ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਰਾਸ਼ੀ 5 ਲੱਖ ਹੋਵੇਗੀ: ਰਾਣਾ ਸੋਢੀ