ਪਸ਼ੂ ਪਾਲਣ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਘਰ-ਘਰ ਜਾ ਕੇ ਬਿਮਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਫਸੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ 22 ਅਗਸਤ ਤੋਂ ਲੈ ਕੇ ਹੁਣ ਤੱਕ ਕਿਸ਼ਤੀਆਂ ਰਾਹੀਂ ਘਰ-ਘਰ ਜਾ ਕੇ 3000 ਬਿਮਾਰ ਪਸ਼ੂਆਂ ਦੀ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਦੇ ਮਾਹਿਰਾਂ ਵਲੋਂ 2634 ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਦੇ ਟੀਕੇ ਲਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਨੂੰ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਲੱਛਣ ਦਿਸਣ ’ਤੇ ਤੁਰੰਤ ਸੂਚਿਤ ਕਰਨ ਲਈ ਕਿਹਾ ਜਾ ਰਿਹਾ ਹੈ। ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 19450 ਕਿਲੋ ਫੀਡ ਮੁਹੱਈਆ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਮਰੇ ਪਸ਼ੂਆਂ ਨੂੰ ਮਾਹਿਰਾਂ ਦੀ ਦੇਖ ਰੇਖ ਵਿੱਚ ਦਫ਼ਨਾਇਆ ਜਾ ਰਿਹਾ ਹੈ।
INDIA ਹੜ੍ਹਾਂ ਦੀ ਮਾਰ: ਡਾਕਟਰਾਂ ਨੇ ਪਸ਼ੂਆਂ ਦੇ ਇਲਾਜ ਲਈ ਮੋਰਚਾ ਸੰਭਾਲਿਆ