ਜੰਮੂ ਕਸ਼ਮੀਰ ਸਰਕਾਰ ਨੇ ਦਿੱਲੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਨੌਕਰਸ਼ਾਹ ਤੋਂ ਰਾਜਸੀ ਆਗੂ ਬਣੇ ਸ਼ਾਹ ਫੈਸਲ ਨੂੰ ਧਾਰਾ 370 ਹਟਾਉਣ ਤੋਂ ਬਾਅਦ ਅਣਅਧਿਕਾਰਤ ਤੌਰ ਉੱਤੇ ਹਿਰਾਸਤ ਵਿੱਚ ਨਹੀਂ ਰੱਖਿਆ ਗਿਆ ਅਤੇ ਇੱਥੇ ਇੰਦਰਾ ਗਾਂਧੀ ਹਵਾਈ ਅੱਡੇ ਉੱਤੇ ਉਸਨੂੰ ਹਿਰਾਸਤ ਵਿੱਚ ਲੈਣ ਨੂੰ ਜਾਇਜ਼ ਠਹਿਰਾਇਆ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਇਤਫ਼ਾਕ ਹੀ ਹੈ ਕਿ ਉਹ ਅਜਿਹੇ ਸਮੇਂ ਅਮਰੀਕਾ ਵਿੱਚ ਇੱਕ ਕੋਰਸ ਕਰਨ ਜਾ ਰਿਹਾ ਸੀ। ਸੂਬਾ ਸਰਕਾਰ ਨੇ ਕਿਹਾ ਹੈ ਕਿ ਫੈਸਲ ਨੂੰ ਬੜਗਾਮ ਦੀ ਅਦਾਲਤ ਦੇ ਕਾਰਜਕਾਰੀ ਮੈਜਿਸਟ੍ਰੇਟ ਵੱਲੋਂ ਜਾਰੀ ਮਨਾਹੀ ਦੇ ਹੁਕਮਾਂ ਅਧੀਨ ਰੋਕਿਆ ਸੀ। ਉਸਨੇ ਅਮਨ ਸਥਾਪਤੀ ਲਈ ਸਹਿਯੋਗ ਕਰਨ ਲਈ ਜ਼ਾਮਨੀ ਭਰਨ ਤੋਂ ਇਨਕਾਰ ਕਰ ਦਿੱਤਾ ਸੀ।
INDIA ਸ਼ਾਹ ਫੈਸਲ ਨੂੰ ਹਿਰਾਸਤ ’ਚ ਲੈਣ ਦੀ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੈਰਵੀ