ਸ਼੍ਰੀ ਮਾਛੀਵਾੜਾ ਸਾਹਿਬ : ਪੰਜਾਬ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਕੰਮਕਾਰ ਦੇਖਦੇ ਮਗਨਰੇਗਾ ਕਰਮਚਾਰੀ ਜੋ ਕਿ ਪਿਛਲੇ 10 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਬੈਠੇ ਹਨ ਉਨ੍ਹਾਂ ਨੂੰ ਸਰਕਾਰ ਨੇ ਆਖਰੀ ਚਿਤਾਵਨੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜਾਰੀ ਆਦੇਸ਼ ਵਿਚ ਕਿਹਾ ਕਿ ਮਗਨਰੇਗਾ ਕਰਮਚਾਰੀਆਂ ਦੇ ਹੜਤਾਲ ‘ਤੇ ਜਾਣ ਕਾਰਨ ਪਿੰਡਾਂ ‘ਚ ਵਿਕਾਸ ਕਾਰਜ ਠੱਪ ਪਏ ਹਨ ਜਿਸ ਕਾਰਨ ਮਗਨਰੇਗਾ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ 24 ਘੰਟੇ ਦੇ ਅੰਦਰ-ਅੰਦਰ ਡਿਊਟੀ ‘ਤੇ ਹਾਜ਼ਰ ਹੋਣ ਤੇ ਜੇਕਰ ਉਹ ਡਿਊਟੀ ‘ਤੇ ਨਹੀਂ ਆਉਣਗੇ ਤਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਹਟਾ ਕੇ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਪੰਚਾਇਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਬਲਾਕ ਪੰਚਾਇਤ ਦਫ਼ਤਰਾਂ ਦੇ ਅਧਿਕਾਰੀਆਂ ਵਲੋਂ ਮਗਨਰੇਗਾ ਕਰਮਚਾਰੀਆਂ ਨੂੰ ਇਸ ਸਬੰਧੀ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ। ਦੂਸਰੇ ਪਾਸੇ ਹੜਤਾਲ ‘ਤੇ ਗਏ ਮਗਨਰੇਗਾ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਬੇਜ਼ਿੱਦ ਹਨ ਤੇ ਉਨ੍ਹਾਂ ਵਲੋਂ ਅੱਜ ਜ਼ਿਲ੍ਹਾ ਪੱਧਰ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।
INDIA ਸਰਕਾਰ ਵਲੋਂ ਹੜਤਾਲ ‘ਤੇ ਗਏ ਮਗਨਰੇਗਾ ਕਰਮਚਾਰੀਆਂ ਨੂੰ ਚਿਤਾਵਨੀ