ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਕਿਹਾ ਕਿ ਦੋਆਬਾ ਖੇਤਰ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਚੰਗੀਆਂ ਸਿਹਤ ਸਹੂਲਤਾਂ ਦੀ ਲੋੜ ਸੀ। ਜਿਸ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਹਿਲ ਦੇ ਆਧਾਰ ਤੇ ਲਿਆ ਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਨਿਰੀਖਣ ਕੀਤਾ ਅਤੇ ਜਲਦੀ ਹੀ ਕੰਮ ਸ਼ੁਰੂ ਹੋਣ ਦਾ ਐਲਾਨ ਕੀਤਾ।ਜਿਸ ਨਾਲ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਚੰਗੀ ਸਿਹਤ ਸਹੂਲਤ ਘੱਟ ਕੀਮਤ ਤੇ ਮਿਲੇਗੀ।ਜਿੱਥੇ ਹਰ ਵਰਗ ਦੇ ਲੋਕ ਆਪਣਾ ਇਲਾਜ ਸਹੀ ਢੰਗ ਨਾਲ ਕਰਵਾ ਸਕਣਗੇ ਅਤੇ ਹੁਣ ਲੋਕਾਂ ਨੂੰ ਜ਼ਿਆਦਾ ਪੈਸੇ ਖਰਚਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਦੋਆਬਾ ਖੇਤਰ ਵਿੱਚ ਦੋ ਮੈਡੀਕਲ ਕਾਲਜ ਬਣਨ ਜਾ ਰਹੇ ਹਨ।ਜਿੱਥੇ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।
ਕਰਮਜੀਤ ਕੌੜਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਕਪੂਰਥਲਾ ਦੇ 428.69 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕਰਨ ਦੇ ਨਾਲ-ਨਾਲ ਕਪੂਰਥਲਾ ਦੇ ਸਰਕਾਰੀ ਹਸਪਤਾਲ ਨੂੰ 300 ਬਿਸਤਰਿਆਂ ਦਾ ਆਧੁਨਿਕ ਹਸਪਤਾਲ ਬਣਾਉਣ ਅਤੇ 10-12 ਹੋਸਟਲ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਹੈ,ਜੋ ਕਪੂਰਥਲਾ ਵਾਸੀਆਂ ਲਈ ਖੁਸ਼ੀ ਦੀ ਗੱਲ ਹੈ। ਉਹਨਾਂ ਨੇ ਕਿਹਾ ਕਿ ਜੋ ਕੰਮ ਪਿਛਲੀ ਕਾਂਗਰਸ ਸਰਕਾਰ ਨਹੀਂ ਕਰ ਸਕੀ,ਉਹ ਕੰਮ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ 7 ਮਹੀਨਿਆਂ ਚ ਕਰਵਾ ਦਿੱਤਾ। ਉਹਨਾਂ ਨੇ ਕਿਹਾ ਕਿ ਕਪੂਰਥਲਾ ਦੇ ਲੋਕਾ ਦੀ ਕਾਫੀ ਸਮੇ ਤੋਂ ਮੰਗ ਸੀ ਕਿ ਕਪੂਰਥਲਾ ਵਿੱਚ ਮੈਡੀਕਲ ਕਾਲਜ ਬਣਵਾਇਆ ਜਾਵੇ।ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿਖੇ ਕਾਲਜ ਦੀ ਜਗ੍ਹਾ ਦਾ ਨਿਰੀਖਣ ਕੀਤਾ ਅਤੇ ਹੁਣ ਜਲਦ ਹੀ ਕਾਲਜ ਦੀ ਉਸਾਰੀ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੇ ਭ੍ਰਿਸ਼ਟਾਚਾਰ ਅਤੇ ਮਾਫੀਆ ਕਲਚਰ ਨੂੰ ਖਤਮ ਕਰਕੇ ਸੂਬੇ ਵਿੱਚ ਸਿਆਸਤ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ।ਆਪ ਸਰਕਾਰ ਨੇ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ।ਉਨ੍ਹਾਂ ਨੇ ਪੰਜਾਬ ਨੂੰ ਵੱਡੇ ਕਰਜ਼ੇ ਵਿੱਚ ਧੱਕਣ ਲਈ ਪਿਛਲੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਬਹੁਤੇ ਆਗੂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ।ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੱਸਦੇ ਹੋਏ ਇੰਡੀਅਨ ਨੇ ਕਿਹਾ ਕਿ ਮਾਨ ਸਰਕਾਰ ਨੇ 7 ਮਹੀਨਿਆਂ ਚ ਕਈ ਇਤਿਹਾਸਕ ਫੈਸਲੇ ਲਏ,ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਸ਼ਾਸਨ ‘ਚ ਲੈਣ ਚ ਨਾਕਾਮ ਰਹੀਆਂ। ਕੌੜਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦਿਆਂ ਮੁਤਾਬਕ ਆਪ ਸਰਕਾਰ ਰੁਜ਼ਗਾਰ ਪੈਦਾ ਕਰ ਰਹੀ ਹੈ।
ਸਰਕਾਰ ਨੇ 9000 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੇ 28000 ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜਾਰੀ ਹੈ।ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭਰੀਆਂ ਵੱਖ-ਵੱਖ ਕਾਡਰਾਂ ਦੀਆਂ 2500 ਅਸਾਮੀਆਂ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 26000 ਖਾਲੀ ਅਸਾਮੀਆਂ ਨੂੰ ਵੀ ਭਰਨ ਦੇ ਲਈ ਵੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly