ਚੰਡੀਗੜ੍ਹ ਪੁਲੀਸ ਨੇ ਦੀਵਾਲੀ ਮੌਕੇ ਅੱਜ ਤੋਂ 27 ਅਕਤੂਬਰ ਤਕ ਸੁਰੱਖਿਆ ਪ੍ਰਬੰਧਾਂ ਲਈ 970 ਪੁਲੀਸ ਮੁਲਜ਼ਮਾਂ ਨੂੰ ਤਾਇਨਾਤ ਕੀਤਾ ਹੈ ਅਤੇ ਧਮਕੀ ਪੱਤਰ ਮਿਲਣ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਜਿਲ੍ਹਾ ਅਦਾਲਤੀ ਕੰਪਲੈਕਸ ਦੀ ਤਿੰਨ ਪਰਤੀ ਸੁਰੱਖਿਆ ਦਾ ਪ੍ਰਬੰਧ ਕੀਤਾ ਹੈ।
ਦੱਸਣਯੋਗ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਹਾਲ ਹੀ ਵਿੱਚ ਪੱਤਰ ਮਿਲਿਆ ਸੀ ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਅਤਿਵਾਦੀ ਸੰਗਠਨਾਂ ਨੇ 29 ਅਕਤੂਬਰ ਨੂੰ ਜ਼ਿਲ੍ਹਾ ਅਦਾਲਤੀ ਕੰਪਲੈਕਸ ਅਤੇ 12.28 ਵਜੇ ਹਾਈ ਕੋਰਟ ਨੂੰ ਉਡਾਉਣ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਦੀ ਐੱਸਐੱਸਪੀ ਨੀਲਾਂਬਰੀ ਜਗਦਲੇ ਨੇ ਅੱਜ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਧਮਕੀ ਨੂੰ ਮੁੱਖ ਰਖਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਤਿੰਨ ਪਰਤੀ ਕਰ ਦਿੱਤੀ ਗਈ ਹੈ ਅਤੇ ਖੁਫੀਆ ਵਿੰਗ ਵੀ ਚੌਕਸ ਹੋ ਗਿਆ ਹੈ।
INDIA ਦੀਵਾਲੀ ਮੌਕੇ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ