ਐੱਮਪੀ ਸੰਤੋਖ ਸਿੰਘ ਚੌਧਰੀ ਹੋਣਗੇ 6 ਦਿਸੰਬਰ ਨੂੰ ਮੁੱਖ ਮਹਿਮਾਨ
ਜਲੰਧਰ (ਸਮਾਜ ਵੀਕਲੀ): ਅੰਬੇਡਕਰ ਭਵਨ ਟਰੱਸਟ ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਵਿਚ ਦੱਸਿਆ ਕਿ ਅੰਬੇਡਕਰ ਭਵਨ ਟਰੱਸਟ ਵੱਲੋਂ ਅੰਬੇਡਕਰ ਭਵਨ ਜਲੰਧਰ ਵਿਖੇ 6 ਦਿਸੰਬਰ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਇੱਕ ਵਿਸ਼ਾਲ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੰਬੇਡਕਰ ਭਵਨ ਦੀ ਧਰਤੀ ਭਾਰਤ ਰਤਨ ਡਾ: ਬੀਆਰ ਅੰਬੇਡਕਰ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਬਾਬਾ ਸਾਹਿਬ ਅੰਬੇਡਕਰ 27 ਅਕਤੂਬਰ 1951 ਨੂੰ ਇੱਥੇ ਆਏ ਅਤੇ ਲੱਖਾਂ ਲੋਕਾਂ ਨੂੰ ਸੰਬੋਧਨ ਕੀਤਾ ਸੀ। ਇਸ ਸਮਾਗਮ ਵਿਚ ਐੱਮਪੀ ਸੰਤੋਖ ਸਿੰਘ ਚੌਧਰੀ ਮੁੱਖ ਮਹਿਮਾਨ ਹੋਣਗੇ. ਬਲਦੇਵ ਭਾਰਦਵਾਜ ਨੇ ਕਿਹਾ ਕਿ ਅੰਬੇਡਕਰ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ‘ਚ ਚਲ ਰਹੀਆਂ ਹਨ।
ਤਿਆਰੀਆਂ ਦਾ ਜਾਇਜਾ ਲੈਣ ਲਈ ਲੋਕਲ ਟਰੱਸਟੀਆਂ ਦੀ ਮੀਟਿੰਗ ਟਰੱਸਟ ਦੇ ਚੇਅਰਮੈਨ ਸ਼੍ਰੀ ਸੋਹਨ ਲਾਲ ਸਾਬਕਾ ਡੀਪੀਆਈ (ਕਾਲਜਾਂ) ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਫਾਊਂਡਰ ਟਰੱਸਟੀ ਸ਼੍ਰੀ ਐੱਲ ਆਰ ਬਾਲੀ, ਡਾ. ਜੀ ਸੀ ਕੌਲ, ਬਲਦੇਵ ਰਾਜ ਭਾਰਦਵਾਜ, ਚਰਨ ਦਾਸ ਸੰਧੂ ਅਤੇ ਹਰਮੇਸ਼ ਲਾਲ ਜੱਸਲ ਮੀਟਿੰਗ ਵਿਚ ਹਾਜਰ ਸਨ। ਬਲਦੇਵ ਭਾਰਦਵਾਜ ਨੇ ਅੱਗੇ ਕਿਹਾ ਕਿ ਉੱਘੇ ਅੰਬੇਡਕਰਵਾਦੀ, ਲੇਖਕ ਤੇ ਚਿੰਤਕ ਸ਼੍ਰੀ ਲਾਹੌਰੀ ਰਾਮ ਬਾਲੀ ਅਤੇ ਡਾ. ਰਾਮ ਲਾਲ ਜੱਸੀ ਬਾਬਾ ਸਾਹਿਬ ਦੇ ਜੀਵਨ ਅਤੇ ਮਿਸ਼ਨ ਤੇ ਚਾਨਣਾ ਪਾਉਣਗੇ।
ਐਡਵੋਕੇਟ ਪਰਮਿੰਦਰ ਸਿੰਘ ਖੁੱਤਣ ਅਤੇ ਜਸਵਿੰਦਰ ਵਰਿਆਣਾ ਵੀ ਆਪਣੇ ਵਿਚਾਰ ਪੇਸ਼ ਕਰਨਗੇ. ਮਿਸ਼ਨਰੀ ਕਲਾਕਾਰ ਜਗਤਾਰ ਵਰਿਆਣਵੀ ਗੀਤ ਸੰਗੀਤ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸ਼ਰਧਾਂਜਲੀ ਸਮਾਗਮ ਵਿਚ ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.) ਅਤੇ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਯੂਨਿਟ ਵੀ ਸਹਿਯੋਗ ਕਰ ਰਹੇ ਹਨ। ਬਾਬਾ ਸਾਹਿਬ ਡਾ. ਅੰਬੇਡਕਰ ਦੇ ਮਹਾਨ ਵਿਅਕਤੀਤਵ, ਦੇਸ਼ ਪ੍ਰਤੀ ਸੇਵਾਵਾਂ, ਸੰਘਰਸ਼ਾਂ ਉਪਕਾਰਾਂ ਅਤੇ ਹੋਰ ਅਨੇਕਾਂ ਪ੍ਰਾਪਤੀਆਂ ਨੂੰ ਯਾਦ ਕਰਨ ਲਈ 6 ਦਿਸੰਬਰ ਨੂੰ ਆਪਣੀ ਮਿੱਤਰ ਮੰਡਲੀ ਸਹਿਤ ਅੰਬੇਡਕਰ ਭਵਨ ਜਲੰਧਰ ਵਿਖੇ ਵਿਸ਼ਾਲ ਸ਼ਰਧਾਂਜਲੀ ਸਮਾਗਮ ‘ਚ ਹਾਜਰ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।
ਬਲਦੇਵ ਰਾਜ ਭਾਰਦਵਾਜ
ਵਿੱਤ ਸਕੱਤਰ
ਅੰਬੇਡਕਰ ਭਵਨ ਟਰੱਸਟ (ਰਜਿ.)
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly