ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਭਾਜਪਾ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਨੇਤਾਵਾਂ ਨੂੰ ਨੈਸ਼ਨਲ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਹੈ।ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਨੈਸ਼ਨਲ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।ਇਸ ਦੀ ਜਾਣਕਾਰੀ ਮਿਲਦੀਆਂ ਹੀ ਕਪੂਰਥਲਾ ਤੋਂ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਫੁੱਲਾਂ ਬੁੱਗਾ ਦੇ ਕੇ ਸਵਾਗਤ ਕੀਤਾ ਅਤੇ ਸੂਬਾਈ ਤੇ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ।ਇਸ ਮੌਕੇ ਭਾਜਪਾ ਜ਼ਿਲ੍ਹਾ ਖੋਜੇਵਾਲ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਮਹਾਜਨ ਧਰਮਪਾਲ ਮਹਾਜਨ, ਭਾਜਪਾ ਜਿਲ੍ਹਾ ਉਪ ਪ੍ਰਧਾਨ ਐਡਵੋਕੇਟ ਪੀਯੂਸ਼ ਮੰਚਨਦਾ ਵੀ ਹਾਜ਼ਰ ਸਨ।
ਇਸ ਮੌਕੇ ਮਨੋਰੰਜਨ ਕਾਲੀਆ ਨੇ ਪਾਰਟੀ ਦੇ ਅਹੁਦੇਦਾਰਾਂ,ਮੈਂਬਰਾਂ ਅਤੇ ਪਾਰਟੀ ਦੀ ਕੌਮੀ ਅਤੇ ਸੂਬਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਉਨ੍ਹਾਂਨੂੰ ਜਿੰਮੇਵਾਰੀ ਦਿੱਤੇ ਜਾਣ ਤੇ ਭਰੋਸਾ ਦਿੱਤਾ ਕਿ ਉਹ ਭਾਜਪਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਤਨ-ਮਨ-ਧਨ ਨਾਲ ਕੰਮ ਕਰਨਗੇ।ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।ਵਰਕਰਾਂ ਨੂੰ ਨਾ ਪਾਰਟੀ ਸਿਰਫ ਚੋਣਾਂ ਵਿੱਚ ਉਮੀਦਵਾਰ ਬਣਾਉਂਦੀ।ਹੇਠਲੇ ਪੱਧਰ ਦੇ ਵਰਕਰਾਂ ਦੀ ਸਿਫਾਰਿਸ਼ ਤੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਭਾਜਪਾ ਲੀਡਰਸ਼ਿਪ ਨੇ ਲੋਕ ਸਭਾ,ਵਿਧਾਨ ਸਭਾ ਅਤੇ ਲੋਕਲ ਬਾਡੀ ਚੋਣਾਂ ਵਿੱਚ ਹੇਠਲੇ ਪੱਧਰ ਦੇ ਵਰਕਰਾਂ ਨੂੰ ਹੀ ਮਹੱਤਵ ਦਿੱਤਾ ਹੈ,ਵਰਕਰਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ ਹੈ।
ਕੇਂਦਰ ਸਰਕਾਰ ਵਿਚ ਵੀ ਵਰਕਰਾਂ ਨੂੰ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ।ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਵੀ ਲੋਕਾਂ ਨੂੰ ਵਰਕਰ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਸੰਗਠਨ ਦੁਨੀਆਂ ਦੀ ਸਭ ਤੋਂ ਵੱਡੀ ਜਥੇਬੰਦੀ ਹੈ।ਪਾਰਟੀ ਵਿੱਚ ਕੰਮ ਦਾ ਮਹੱਤਵ ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ।ਨਵੇਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਮੁੱਖ ਧਾਰਾ ਵਿੱਚ ਲਿਆਉਣਾ ਪਵੇਗਾ।ਉਨ੍ਹਾਂ ਕਿਹਾ ਕਿ ਭੀੜ ਕਿਸੇ ਵੀ ਸਫਲਤਾ ਦਾ ਅਸਲ ਸ਼ੀਸ਼ਾ ਨਹੀਂ ਹੁੰਦੀ।ਅਸਲ ਵਿੱਚ ਹਰ ਬੂਥ,ਹਰ ਪਿੰਡ ਅਤੇ ਇਲਾਕੇ ਤੋਂ ਇਕੱਠੀ ਹੋਈ ਭੀੜ ਹੀ ਅਸਲੀਅਤ ਹੁੰਦੀ ਹੈ।ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਵਿੱਚ ਵਰਕਰਾਂ ਦੇ ਸੁਝਾਅ ਅਹਿਮ ਹੁੰਦੇ ਹਨ।ਜੋ ਕਈ ਵਾਰ ਮੀਲ ਪੱਥਰ ਵੀ ਬਣ ਜਾਂਦੇ ਹਨ।ਖੋਜੇਵਾਲ ਨੇ ਕਿਹਾ ਕਿ ਵਰਕਰਾਂ ਦੇ ਯਤਨਾਂ ਅਤੇ ਸਹਿਯੋਗ ਨਾਲ ਕੇਂਦਰ ਵਿੱਚ ਦੋ ਵਾਰ ਭਾਜਪਾ ਦੀ ਸਰਕਾਰ ਬਣੀ,ਜੋ ਦਿਨ-ਰਾਤ ਦੇਸ਼ ਵਿਦੇਸ਼ ਦੇਸ਼ ਦਾ ਨਾਮ ਰੋਸ਼ਨ ਕਰ ਰਹੀ ਹੈ।ਸਥਿਤੀ ਇਸ ਹੱਦ ਤੱਕ ਪਹੁੰਚ ਗਈ ਹੈ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਖਿੱਲਰ ਗਈ ਹੈ ਅਤੇ ਮੁੱਦਾਹੀਣ ਹੋ ਗਈ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly