ਭਾਜਪਾ ਨੇ ਸੰਵਿਧਾਨ ਦਾ ਅਪਮਾਨ ਕੀਤਾ: ਪ੍ਰਿਯੰਕਾ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਭਾਜਪਾ ’ਤੇ ਦੋਸ਼ ਲਾਇਆ ਹੈ ਕਿ ਉਸ ਨੇ ਮਹਾਰਾਸ਼ਟਰ ’ਚ ਸੰਵਿਧਾਨ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਰਨਾਟਕ ਵਾਲੀ ‘ਖੇਡ’ ਨੂੰ ਮਹਾਰਾਸ਼ਟਰ ’ਚ ਦੁਹਰਾ ਦਿੱਤਾ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕਰਕੇ ਕਿਹਾ,‘‘ਟੀਵੀ ’ਤੇ ਨਸ਼ਰ ਹੋ ਰਿਹਾ ਹੈ ਕਿ ਭਾਜਪਾ ਮਹਾਰਾਸ਼ਟਰ ’ਚ ਅਦਾਰਿਆਂ ਅਤੇ ਸੰਵਿਧਾਨ ਦਾ ਅਪਮਾਨ ਕਰਕੇ ਕਰਨਾਟਕ ’ਚ ਖੇਡੀ ਖੇਡ ਨੂੰ ਦੁਹਰਾਉਣਾ ਚਾਹੁੰਦੀ ਹੈ।’’ ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਮਹਾਰਾਸ਼ਟਰ ’ਚ 12 ਹਜ਼ਾਰ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ ਪਰ ਭਾਜਪਾ ਸਰਕਾਰ ਦੀ ਜੇਬ ’ਚੋਂ ਕੋਈ ਸਹਾਇਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕੀ ਅਸੀਂ ਅਜਿਹੇ ਮੁਕਾਮ ’ਤੇ ਪਹੁੰਚ ਗਏ ਹਾਂ ਜਿਥੇ ਲੋਕਾਂ ਦੇ ਫ਼ਤਵੇ ਨੂੰ ਸ਼ਰੇਆਮ ਉਧਾਲ ਲਿਆ ਜਾਂਦਾ ਹੈ?

Previous articleWells’ statement on CPEC as per US foreign policy: Envoy
Next articleਹਾਂਗਕਾਂਗ: ਲੋਕਤੰਤਰ ਪੱਖੀਆਂ ਦੀ ਜ਼ਿਲ੍ਹਾ ਕੌਂਸਲ ਚੋਣਾਂ ’ਚ ਸ਼ਾਨਦਾਰ ਜਿੱਤ