ਪਰਕਸ ਵੱਲੋਂ ਸ਼ੰਗਾਰਾ ਸਿੰਘ ਭੁਲਰ  ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ –  ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਸ਼੍ਰੋਮਣੀ ਪੱਤਰਕਾਰ  ਸ਼ੰਗਾਰਾ ਸਿੰਘ ਭੁਲਰ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੈੱਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ , ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ , ਮਿਲਣਸਾਰ  ਅਤੇ ਪੱਤਰਕਾਰੀ ਨੂੰ ਸਮਰਪਿਤ ਸਨ ।

ਉਹ ਇੱਕੋ ਇੱਕ ਅਜਿਹੇ ਪੱਤਰਕਾਰ ਸਨ ਜਿਨ੍ਹਾਂ ਨੂੰ ਚਾਰ ਅਖ਼ਬਾਰਾਂ ਦੇ ਸੰਪਾਦਕ ਹੋਣ ਦਾ ਮਾਣ ਪ੍ਰਾਪਤ ਹੈ। ਉਹ ਲੰਬਾ ਸਮਾਂ ਪੰਜਾਬੀ ਟ੍ਰਿਬਿਊਨ ਵਿਚ ਬਤੌਰ ਸੰਪਾਦਕ ਰਹਿਣ ਪਿੱਛੋਂ ਪੰਜਾਬੀ ਜਾਗਰਣ ਦੇ ਬਾਨੀ ਸੰਪਾਦਕ, ਦੇਸ਼ ਵਿਦੇਸ਼ ਟਾਈਮਜ਼ ਦੇ ਸੰਪਾਦਕ ਰਹੇ ।ਉਹ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਸੰਪਾਦਕ ਵੀ  ਰਹੇ । ਇਸ ਸਮੇਂ ਉਹ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਨੂੰ ਕਦੇ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ। ਉਹ ਭਾਵੇਂ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ, ਪਰ ਉਨ੍ਹਾਂ ਦੀਆਂ ਲਿਖਤਾਂ   ਉਨ੍ਹਾਂ ਦੇ ਨਾਂ ਨੂੰ ਹਮੇਸ਼ਾਂ ਕਾਇਮ ਰਖਣਗੀਆਂ।

ਡਾ. ਚਰਨਜੀਤ ਸਿੰਘ ਗੁਮਟਾਲਾ 91- 9417533060

Previous articleUS Federal Reserve keeps interest rates unchanged
Next articleਪੰਜਾਬੀ ਸੱਥ ਮੈਲਬਰਨ ਦੀ ਸ਼ਾਮ, ਜੱਗੀ ਜੌਹਲ ਦੇ ਨਾਮ