ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਝਾਰਖੰਡ ਦੇ ਵੋਟਰਾਂ ਦਾ ਫ਼ੈਸਲਾ ਪ੍ਰਵਾਨ ਕਰਦੀ ਹੈ। ਉਨ੍ਹਾਂ ਟਵੀਟ ਕਰਕੇ ਝਾਰਖੰਡ ਦੇ ਲੋਕਾਂ ਦਾ ਇਕ ਕਾਰਜਕਾਲ ਲਈ ਸੇਵਾ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਦੀ ਪਿੱਠ ਵੀ ਥਾਪੜੀ।