ਮਹਿਤਪੁਰ, (ਨੀਰਜ ਵਰਮਾ): ਜੇ.ਡੀ. ਸੈਂਟਰਲ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਬੱਚਿਆਂ ਵਲੋਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਸਕੂਲ ਦੇ ਚੇਅਰਮੈਨ ਰਵੀ ਪਾਲ ਸਿੰਘ ਜੀ ਦੁਆਰਾ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਨਾ-ਮਿਸਾਲ ਕੁਰਬਾਨੀ ਦੱਸਦੇ ਹੋਏ ਗੁਰੂ ਜੀ ਦੁਆਰਾ ਦੱਸੇ ਮਾਰਗ ਦੇ ਪਾਂਧੀ ਬਣਨ ਦੀ ਪ੍ਰੇਰਨਾ ਦਿੱਤੀ । ਡਾਇਰੈਕਟਰ ਮੈਡਮ ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਸੱਚ ਦਾ ਸਾਥ ਦੇਣ ਦਾ ਸੰਦੇਸ਼ ਦਿੱਤਾ । ਵਿਦਿਆਰਥੀਆਂ ਨੂੰ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਦਰਸ਼ਨਾਂ ਲਈ ਲਿਜਾਇਆ ਗਿਆ ਜਿੱਥੇ ਬੱਚਿਆਂ ਨੇ ਬੜੀ ਸ਼ਰਧਾ ਨਾਲ ਮੱਥਾ ਟੇਕਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ ।