ਅੰਮ੍ਰਿਤਸਰ ਵਿਕਾਸ ਮੰਚ ਨੇ ਗ੍ਰੀਨ ਟ੍ਰਿਬਿਊਨਲ ਵੱਲੋਂ ਕੀਤੇ ਗਏ2000 ਕਰੋੜ ਰੁਪਏ ਜੁਰਮਾਨੇ ਦੀ ਜ਼ੁੰਮੇਵਾਰੀ ਤੈਅ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ (ਸਮਾਜ ਵੀਕਲੀ) :- ਅੰਮ੍ਰਿਤਸਰ ਵਿਕਾਸ ਮੰਚ ਨੇ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਂੂੰਨੂੰ ਕੀਤੇ ਗਏ2000 ਕਰੋੜ ਰੁਪਏ ਜੁਰਮਾਨੇ ਦੀ ਜ਼ੁੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ।ਅੱਜ ਸੁਣਾਏ ਗਏ ਹੁਕਮਾਂ ਵਿੱਚ ਟ੍ਰਿਬਿਊਨਲ ਦੇ ਚੇਅਰਪ੍ਰਸਨ ਜਸਟਿਸ ਏ ਕੇ ਗੋਇਲ ਨੇ ਕਿਹਾ ਹੈ ਕਿ ਸਿਹਤ ਨਾਲ ਜੁੜੇ ਮਾਮਲਿਆਂ ਨੂੰ ਲੰਮੇ ਸਮੇਂ ਤੀਕ ਲਟਕਾਇਆ ਨਹੀਂ ਜਾ ਸਕਦਾ, ਇਸ ਲਈ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ 2000 ਕ੍ਰੋੜ ਰੁਪਏ ਜੁਰਮਾਨਾ ਕੀਤਾ ਹੈ।।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਭੇਜੀ ਈ-ਮੇਲ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਨਕਲ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦਿਆਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਮੰਤਰੀ ਤੇ ਅਫ਼ਸਰ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਅ ਰਹੇ। ਪੰਜਾਬ ਜੋ ਕਿ ਪਹਿਲਾਂ ਹੀ ਕਰਜੇ ਵਿੱਚ ਡੁਬਿਆ ਹੋਇਆ ਹੈ, ਉਹ ਜੁਰਮਾਨੇ ਦੀ ਏਡੀ ਵੱਡੀ ਰਕਮ ਕਿੱਥੋਂ ਤਾਰੇਗਾ ? ਇਹ ਇੱਕ ਬਹੁਤ ਵੱਡਾ ਸੁਆਲ ਹੈ। ਇਸ ਲਈ ਸੰਬੰਧਿਤ ਮੰਤਰੀਆਂ ਅਤੇ ਉਚ ਅਧਿਕਾਰੀਆਂ ਦੀ ਜ਼ੁੰਮੇਵਾਰੀ ਤੈਅ ਕੀਤੀ ਜਾਵੇ ਤੇ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣ ਤਾਂ ਜੁ ਉਨ੍ਹਾਂ ਦੀ ਮਾੜੀ ਕਾਰਗੁਜਾਰੀ ਲੋਕਾਂ ਨੂੰ ਪਤਾ ਲੱਗੇ। ਜੁੰਮੇਵਾਰੀ ਤੈਅ ਹੋਣ ਨਾਲ ਮੰਤਰੀ ਤੇ ਅਫ਼ਸਰ ਲਾਪ੍ਰਵਾਈ ਨਹੀਂ ਕਰਨਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾ
Next articleਖੁਦ ਨੂੰ ਖੁਦ ਨਾਲੋਂ ਤੋੜਿਆਂ