ਸਾਹਿਬ ਕਾਂਸ਼ੀ ਰਾਮ ਦੀ ਬਦੌਲਤ ਡਾ. ਅੰਬੇਡਕਰ ਦੀ ਵਿਚਾਰਧਾਰਾ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚੀ- ਪ੍ਰੋ ਸੰਧੂ ਚੌਧਰੀ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬਨਾਰਸ ਹਿੰਦੂ ਯੂਨੀਵਰਸਿਟੀ ਦੀ ਅਸਿਸਟੈਂਟ ਪ੍ਰੋਫੈਸਰ ਡਾਕਟਰ ਇੰਦੂ ਚੌਧਰੀ ਦਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਦੇ ਗ੍ਰਹਿ ਵਿਖੇ ਪਹੁੰਚਣ ਤੇ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ, ਸੀਨੀਅਰ ਉਪ ਪ੍ਰਧਾਨ ਸੰਤੋਖ ਰਾਮ ਜਨਾਗਲ ਅਤੇ ਲਾਰਡ ਬੁੱਧਾ ਐਜੂਕੇਸ਼ਨ ਦੇ ਪ੍ਰਧਾਨ ਪੂਰਨ ਸਿੰਘ ਆਦਿ ਅਹੁਦੇਦਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਇੰਦੂ ਚੌਧਰੀ ਨੇ ਕਿਹਾ ਕਿ ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਂ ਪੰਜਾਬ ਦੀ ਉਸ ਧਰਤੀ ਤੇ ਆਈ ਹਾਂ ਜਿਸ ਨੇ ਸ਼ਹੀਦੇ ਆਜਮ ਭਗਤ ਸਿੰਘ ਅਤੇ ਬਹੁਜਨ ਅੰਦੋਲਨ ਦੇ ਮਹਾਨ ਰਹਿਬਰ ਸਾਹਿਬ ਕਾਂਸ਼ੀ ਰਾਮ ਵਰਗੇ ਯੋਧਿਆਂ ਨੂੰ ਜਨਮ ਦਿੱਤਾ ਹੈ।
ਸਾਹਿਬ ਕਾਂਸ਼ੀ ਰਾਮ ਦੀ ਬਦੌਲਤ ਕਰੋੜਾਂ ਲੋਕਾਂ ਦੇ ਮੁਕਤੀਦਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚੀ। ਡਾ ਇੰਦੂ ਨੇ ਕਿਹਾ ਕਿ ਮੈਂ ਮਾਨਵਵਾਦੀ ਮਹਾਂਪੁਰਸ਼ਾਂ ਦੀ ਵਿਚਾਰਧਾਰਾ ਨੂੰ ਜਮੀਨੀ ਪੱਧਰ ਤੇ ਮਜਬੂਤ ਕਰਨ ਲਈ ਥਾਂ ਥਾਂ ਤੇ ਜਾ ਕੇ ਦੱਬੇ ਕੁਚਲੇ ਸਮਾਜ ਨੂੰ ਜਾਗ੍ਰਿਤ ਕਰ ਰਹੀ। ਬਾਬਾ ਸਾਹਿਬ ਇਸ ਦੇਸ਼ ਨੂੰ ਬੁੱਧਮਈ ਦੇਸ਼ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਦੇਸ਼ ਵਿੱਚ ਸਮਾਜਿਕ ਅਤੇ ਧਾਰਮਿਕ ਕ੍ਰਾਂਤੀ ਦਾ ਮੁੱਢ ਬੰਨ੍ਹਿਆ। ਇਸ ਕ੍ਰਾਂਤੀ ਨੂੰ ਜਨ ਜਨ ਤਕ ਫੈਲਾਉਣ ਲਈ ਸਾਨੂੰ ਲੋੜੀਂਦੇ ਯਤਨ ਕਰਨੇ ਪੈਣਗੇ। ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਅਤੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਸੁਸਾਇਟੀ ਵਲੋਂ ਸਮਾਜ ਵਿਚ ਚੇਤਨਾ ਫੈਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੁਸਾਇਟੀ ਇਲਾਕੇ ਵਿੱਚ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਉਪਰਾਲੇ ਯਾਰੀ ਹਨ। ਸੁਸਾਇਟੀ ਵੱਲੋਂ ਡਾ. ਇੰਦੂ ਨੂੰ ਸਿਰੋਪਾਓ, ਮਿਸ਼ਨਰੀ ਕਿਤਾਬਾਂ ਅਤੇ ਪੈਨਾਂ ਦਾ ਸੈੱਟ ਤੋਂ ਇਲਾਵਾ ਬਾਬਾ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚਿੰਤਕ ਨਿਰਵੈਰ ਸਿੰਘ, ਸਮਾਜ ਸੇਵਕ ਦੇਸ ਰਾਜ, ਉਪ ਪ੍ਰਧਾਨ ਨਿਰਮਲ ਸਿੰਘ, ਪਰਮਜੀਤ ਪਾਲ, ਮੈਡਮ ਪਾਲ ਕੌਰ ਪੈਂਥਰ, ਸੁਨੀਤਾ ਰਾਣੀ ਅਤੇ ਰਸ਼ਪਾਲ ਕੌਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly