ਮਲੂਕਪੁਰਾ ਮਾਈਨਰ ਨਹਿਰ ਵਿੱਚ ਐਤਵਾਰ ਸਵੇਰੇ ਪਾੜ ਪੈਣ ਕਾਰਨ ਕਰੀਬ 200 ਏਕੜ ਕਣਕ ਦੀ ਫ਼ਸਲ ਅਤੇ ਬਾਗ ਪਾਣੀ ਵਿੱਚ ਡੁੱਬਣ ਕਾਰਨ ਪ੍ਰੇਸ਼ਾਨ ਕਿਸਾਨਾਂ ਨੇ ਨਹਿਰ ਮਹਿਕਮੇ ਦੇ ਬੇਲਦਾਰ ਨੂੰ ਕੁਟਾਪਾ ਚਾੜ੍ਹ ਦਿੱਤਾ।
ਜ਼ਿਕਰਯੋਗ ਹੈ ਕਿ ਐਤਵਾਰ ਤੜਕੇ ਪਿੰਡ ਚੱਕੜਾ ਲਾਗੇ ਮਲੂਕਪੁਰ ਮਾਈਨਰ ਨਹਿਰ ਵਿੱਚ ਕਰੀਬ 35 ਫੁੱਟ ਦਾ ਪਾੜ ਪੈ ਗਿਆ ਸੀ। ਨਹਿਰ ਟੁੱਟਣ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੇ ਨਹਿਰੀ ਮਹਿਕਮੇ ਕੋਲ ਇਸ ਘਟਨਾ ਬਾਬਤ ਰੋਸ ਦਰਜ ਕਰਵਾਇਆ। ਨਹਿਰੀ ਵਿਭਾਗ ਵੱਲੋਂ ਨਹਿਰ ਟੁੱਟਣ ਉਪਰੰਤ ਮੌਕੇ ‘ਤੇ ਕੋਈ ਢੁੱਕਵੀਂ ਕਾਰਵਾਈ ਨਾ ਕੀਤੇ ਜਾਣ ‘ਤੇ ਪ੍ਰੇਸ਼ਾਨ ਕਿਸਾਨਾਂ ਨੇ ਮੌਕੇ ‘ਤੇ ਡਿਊਟੀ ਦੇ ਰਹੇ ਬੇਲਦਾਰ ਰਾਜਿੰਦਰ ਕੁਮਾਰ ਅਤੇ ਉਸ ਦੀ ਪਤਨੀ ਨਾਲ ਕੁੱਟਮਾਰ ਕੀਤੀ।
ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਬੇਲਦਾਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਨਹਿਰ ਟੁੱਟਣ ਦੀ ਘਟਨਾ ਤੋਂ ਬਾਅਦ ਕੁਝ ਬੰਦੇ ਉਸ ਦੇ ਘਰ ਵੜ ਗਏ ਅਤੇ ਉਸ ਤੇ ਉਸ ਦੀ ਪਤਨੀ ਨੀਲਮ ਰਾਣੀ ਨਾਲ ਮਾਰਕੁੱਟ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਮਹਿਕਮੇ ਦੇ ਮੁਲਾਜ਼ਮਾਂ ਨੇ ਦੋਵਾਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ। ਪੁਲੀਸ ਨੇ ਰਾਜਿੰਦਰ ਕੁਮਾਰ ਦੇ ਬਿਆਨਾਂ ‘ਤੇ ਪਿੰਡ ਚੱਕੜਾ ਦੇ ਰਹਿਣ ਵਾਲੇ ਹਰਮੀਤ ਸਿੰਘ, ਅਰਸ਼ਦੀਪ ਸਿੰਘ, ਗੁਰਵਿੰਦਰ ਸਿੰਘ, ਸ਼ਾਮ ਲਾਲ ਅਤੇ 2-3 ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
INDIA ਸਬਰ ਦਾ ਬੰਨ੍ਹ ਟੁੱਟਿਆ, ਕਿਸਾਨਾਂ ਨੇ ਬੇਲਦਾਰ ਕੁੱਟਿਆ