ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਸਮਾਗਮ 10 ਨੂੰ

ਕੈਪਸ਼ਨ - ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ (ਫੋਟੋ: ਚੁੰਬਰ)

ਸ਼ਾਮਚੁਰਾਸੀ, (ਚੁੰਬਰ) – ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਇਲਾਕੇ ਦੇ ਮੋਹਤਵਰ ਵਿਅਕਤੀਆਂ ਦੀ ਇਕ ਅਹਿੰਮ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 10 ਫਰਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਸੰਗਤਾਂ ਵਲੋਂ ਕਈ ਸੁਝਾਅ ਪੇਸ਼ ਕੀਤੇ ਗਏ। ਸੰਗਤਾਂ ਦੀ ਪ੍ਰਵਾਨਗੀ ਨਾਲ ਸੰਤ ਬਾਬਾ ਹਰਦੇਵ ਸਿੰਘ ਨੇ ਤਾਲਮੇਲ ਕਮੇਟੀ, ਲੰਗਰ ਕਮੇਟੀ ਤੇ ਕਈ ਹੋਰ ਕਮੇਟੀਆਂ ਦਾ ਗਠਨ ਕੀਤਾ। ਇਸ ਸਬੰਧੀ ਬਾਬਾ ਹਰਦੇਵ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਅਕਾਲ ਤਖਤ ਸ਼੍ਰੀ ਅੰਮ੍ਰਿਤਸਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਜੀ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ, ਅਕਾਲ ਤਖਤ ਦੇ ਸਾਬਕ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਮੀਰੀ ਪੀਰੀ ਜਥਾ ਜਗਾਧਰੀ, ਭਾਈ ਬਲਵਿੰਦਰ ਸਿੰਘ, ਗਿਆਨੀ ਨਿਰਮਲ ਸਿੰਘ ਨੂਰ ਗਿਆਨੀ ਤ੍ਰਿਲੋਚਨ ਸਿੰਘ ਦਾ ਜਥੇ ਵੀ ਸ਼ਾਮਿਲ ਹੋਣਗੇ। ਇਸ ਮੌਕੇ ਤੇ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।

Previous articleਇੰਟਰਨੈੱਟ ਦੀ ਡਿਜੀਟਲ ਲਤ ਗੰਭੀਰ ਚਿੰਤਾ ਦਾ ਵਿਸ਼ਾ
Next articleਸੰਤ ਹਰੀ ਦਾਸ ਜੀ ਦੀ ਯਾਦ ’ਚ 38ਵਾਂ ਹਰੀ ਮਾਨਵ ਏਕਤਾ ਸੰਤ ਸੰਮੇਲਨ ਸਮਾਪਤ