ਸ਼ਾਮਚੁਰਾਸੀ, (ਚੁੰਬਰ) – ਜਗਤ ਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪਾਵਨ ਪਵਿੱਤਰ ਪ੍ਰਕਾਸ਼ ਦਿਹਾੜਾ ਪਿੰਡ ਧੁਦਿਆਲ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਤੋਂ ਪਹਿਲਾਂ 11 ਪ੍ਰਭਾਤਫੇਰੀਆਂ ਸਜਾਈਆਂ ਗਈਆਂ। ਆਗਮਨ ਪੁਰਬ ਦੇ ਵਿਸ਼ੇਸ਼ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਆਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਰਚਾਏ ਗਏ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਵਲੋਂ ਗੁਰੂਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕ ਕਮੇਟੀ ਵਲੋਂ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ ਗਿਆ। ਸੰਗਤ ਵਿਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।