ਸ਼ਾਮਚੁਰਾਸੀ, (ਚੁੰਬਰ) – ਸ਼੍ਰੀ ਅਕਾਲ ਤਖਤ ਸ਼੍ਰੀ ਅੰਮ੍ਰਿਤਸਰ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਦੇਖ ਰੇਖ ਹੇਠ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਤਿੰਨ ਦਿਨਾਂ ਸ਼ਹੀਦੀ ਸਮਾਗਮ ਦੌਰਾਨ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਕੌਮ ਦੇ ਉਹ ਮਹਾਨ ਸੂਰਮੇ ਸਨ, ਜਿੰਨ੍ਹਾਂ ਨੇ ਆਪਣਾ ਸਿਰ ਤਲੀ ਤੇ ਧਰ ਕੇ ਅਮਰ ਸ਼ਹੀਦੀ ਦਾ ਜਾਮ ਪੀਤਾ। ਉਨ੍ਹਾਂ ਦੀ ਕੁਰਬਾਨੀ ਸਿੱਖ ਇਤਿਹਾਸ ਵਿਚ ਸਦਾ ਹੀ ਪ੍ਰੇਰਨਾ ਸਰੋਤ ਰਹੇਗੀ। ਇਸ ਮੌਕੇ ਸ਼੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ. ਭਗਵਾਨ ਸਿੰਘ ਜੌਹਲ, ਸ. ਜਸਵੀਰ ਸਿੰਘ ਗੜ੍ਹੀ ਬਸਪਾ ਪ੍ਰਧਾਨ ਪੰਜਾਬ, ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਨ੍ਹਾਂ ਤੋ ਇਲਾਵਾ ਪੰਥ ਦੇ ਮਹਾਨ ਰਾਗੀਆਂ ਮੀਰੀ ਪੀਰੀ ਜਥਾ ਜਗਾਧਰੀ, ਭਾਈ ਬਲਵਿੰਦਰ ਸਿੰਘ ਲੁਹਾਰਾਂ ਵਾਲੇ, ਢਾਡੀ ਗਿਆਨੀ ਨਿਰਮਲ ਸਿੰਘ ਨੂਰ ਅਤੇ ਹੋਰਾਂ ਨੇ ਕੀਰਤਨ ਸਰਵਣ ਕਰਵਾਇਆ।
ਸਟੇਜ ਸਕੱਤਰ ਦੀ ਸੇਵਾ ਮੈਨੇਜਰ ਕਰਨੈਲ ਸਿੰਘ ਅਤੇ ਗੁਰਮੇਲ ਸਿੰਘ ਮੂੰਡੀਆਂ ਨੇ ਨਿਭਾਈ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਨਾ ਐਸ ਜੀ ਪੀ ਸੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਜਥੇਦਾਰ ਗੁਰਦੇਵ ਸਿੰਘ ਤਰਨਾ ਦਲ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਤੀਕਸ਼ਣ ਸੂਦ ਸਾਬਕਾ ਮੰਤਰੀ, ਕਮਿਸ਼ਨਰ ਲਖਵਿੰਦਰ ਸਿੰਘ ਲੱਖੀ, ਅਵਤਾਰ ਸਿੰਘ ਜੌਹਲ, ਹਰਜਿੰਦਰ ਸਿੰਘ ਵਿਰਦੀ, ਇੰਦਰਜੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ ਇਟਲੀ, ਬਾਬਾ ਬਲਵੀਰ ਸਿੰਘ, ਭਾਈ ਜਸਵਿੰਦਰ ਸਿੰਘ, ਡਾ. ਸੁਖਵੀਰ ਸਿੰਘ, ਭੁਪਿੰਦਰ ਸਿੰਘ ਲੁਧਿਆਣਾ, ਦਿਲਬਾਗ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਹਰਭਜਨ ਸਿੰਘ, ਜਰਨੈਲ ਸਿੰਘ, ਸਰਵਣ ਸਿੰਘ, ਅਵਤਾਰ ਸਿੰਘ ਚੱਠਾ, ਮਲਵਿੰਦਰ ਸਿੰਘ ਸਮੇਤ ਕਈ ਹੋਰ ਸੰਗਤਾਂ ਹਾਜ਼ਰ ਸਨ।