ਪਹਿਲਾ ਕ੍ਰਿਕਟ ਟੈਸਟ: ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੀ ਪਾਰੀ ’ਚ 150 ਦੌੜਾਂ ’ਤੇ ਆਊਟ ਕਰਕੇ 254 ਦੌੜਾਂ ਦੀ ਲੀਡ ਲਈ

ਚਟਗਾਂਵ (ਸਮਾਜ ਵੀਕਲੀ) : ਖੱਬੇ ਹੱਥ ਦੇ ਸਪਿੰਨਰ ਕੁਲਦੀਪ ਯਾਦਵ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਦੁਪਹਿਰ ਦੇ ਖਾਣੇ ਤੱਕ ਬੰਗਲਾਦੇਸ਼ ਨੂੰ ਪਹਿਲੀ ਪਾਰੀ ’ਚ 150 ਦੌੜਾਂ ‘ਤੇ ਆਊਟ ਕਰ ਦਿੱਤਾ। ਭਾਰਤੀ ਕਪਤਾਨ ਕੇਐੱਲ ਰਾਹੁਲ ਨੇ ਹਾਲਾਂਕਿ ਫਾਲੋਆਨ ਨਾ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ 22 ਮਹੀਨਿਆਂ ਵਿੱਚ ਆਪਣਾ ਪਹਿਲਾ ਟੈਸਟ ਖੇਡ ਰਹੇ ਕੁਲਦੀਪ ਨੇ 40 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਭਾਰਤ ਨੇ ਪਹਿਲੀ ਪਾਰੀ ਵਿੱਚ 404 ਦੌੜਾਂ ਬਣਾਈਆਂ ਸਨ ਅਤੇ ਹੁਣ ਉਸ ਕੋਲ 254 ਦੌੜਾਂ ਦੀ ਲੀਡ ਹੈ। ਮੁਹੰਮਦ ਸਿਰਾਜ ਨੇ 20 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਮਨਾ ਰਿਹਾ ਹੈ ਵਿਜੈ ਦਿਵਸ: 1971 ਦੀ ਜੰਗ ’ਚ ਪਾਕਿਸਤਾਨ ਨੂੰ ਹਰਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਦੇ ਰਿਣੀ ਰਹਾਂਗੇ: ਮੋਦੀ
Next articleਚੰਡੀਗੜ੍ਹ ’ਚ 24 ਘੰਟੇ ਜਲ ਸਪਲਾਈ ਲਈ ਸਮਝੌਤੇ ’ਤੇ ਦਸਤਖ਼ਤ