ਨਵੀਂ ਦਿੱਲੀ (ਸਮਾਜ ਵੀਕਲੀ) : ਰਾਜ ਸਭਾ ‘ਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਾਂਗਰਸ ‘ਤੇ ਕਿਸਾਨਾਂ ਦੇ ਮੁੱਦੇ ‘ਤੇ ਰਾਜਨੀਤੀ ਕਰਨ ਅਤੇ ਖੇਤੀਬਾੜੀ ਕਾਨੂੰਨਾਂ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ। ਪਿਛਲੇ ਸਾਲ ਦੇ ਕਿਸਾਨ ਅੰਦੋਲਨ ਤੋਂ ਬਾਅਦ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਵਾਅਦੇ ਬਾਰੇ ਕਾਂਗਰਸ ਮੈਂਬਰ ਦੀਪੇਂਦਰ ਹੁੱਡਾ ਦੇ ਸਵਾਲ ਦੇ ਜਵਾਬ ‘ਚ ਸ੍ਰੀ ਤੋਮਰ ਨੇ ਰਾਜ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਇਸ ਪ੍ਰਸਤਾਵ ‘ਤੇ ਗੌਰ ਕਰਨ ਲਈ ਕਮੇਟੀ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮੇਟੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਵਿਚਾਰ ਕਰ ਰਹੀ ਹੈ ਅਤੇ ਉਸ ਕਮੇਟੀ ‘ਚ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਵੀ ਸ਼ਾਮਲ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly