ਜਲੰਧਰ — ਵੱਖ-ਵੱਖ ਗੀਤਾਂ ਅਤੇ ਅਦਾਕਾਰੀ ਦੇ ਸਦਕਾ ਪੰਜਾਬੀ ਫਿਲਮ ਇੰਡਸਟਰੀ ‘ਚ ਵੱਖਰੀ ਪਛਾਣ ਕਾਇਮ ਕਰਨ ਵਾਲੇ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਇਕ ਵਾਰ ਫਿਰ ਸੁਰਖੀਆਂ ‘ਚ ਆ ਗਏ ਹਨ। ਦਰਅਸਲ, ਹਾਲ ਹੀ ‘ਚ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਆਪਣੀ ਧਰਮ ਪਤਨੀ ਤੇ ਧੀ ਰੂਜਸ ਕੌਰ ਗਿੱਲ ਨਾਲ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਅੱਜ ਜੱਸੀ ਗਿੱਲ ਲਈ ਬੇਹੱਦ ਖਾਸ ਦਿਨ ਹੈ ਕਿਉਂਕਿ ਅੱਜ ਉਨ੍ਹਾਂ ਦੀ ਨੰਨ੍ਹੀ ਪਰੀ ਰੂਜਸ ਕੌਰ ਗਿੱਲ ਦਾ ਜਨਮਦਿਨ ਹੈ। ਇਸ ਖਾਸ ਮੌਕੇ ‘ਤੇ ਜੱਸੀ ਗਿੱਲ ਨੇ ਪਾਰਟੀ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਜੱਸੀ ਗਿੱਲ ਨੇ ਇੰਸਟਾਗ੍ਰਾਮ ਸਟੋਰ ‘ਚ ਵੀ ਕੁਝ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਜੱਸੀ ਗਿੱਲ ਵਲੋਂ ਸ਼ੇਅਰ ਕੀਤੀਆਂ ਤਸਵੀਰਾਂ ‘ਤੇ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰੇ ਵੀ ਕੁਮੈਂਟਸ ਕਰ ਰਹੇ ਹਨ ਅਤੇ ਰੂਜਸ ਕੌਰ ਗਿੱਲ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ।