ਲੁਧਿਆਣਾ : ਪੰਜਾਬ ਦੇ ਦੀਨੀ ਮਰਕਜ਼ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਐਲਾਨ ਕੀਤਾ ਹੈ ਕਿ ਰਾਜ ਦੀਆਂ ਸਾਰੀਆਂ ਮਸਜਿਦਾਂ ਦੇ ਇਮਾਮ ਅਤੇ ਪ੍ਰਬੰਧਕ ਕਮੇਟੀਆਂ ਕਰੋਨਾਵਾਇਰਸ ਨੂੰ ਰੋਕਣ ਲਈ ਆਪੋ-ਆਪਣੀ ਭੂਮਿਕਾ ਨਿਭਾਉਂਦਿਆਂ ਲੋੜਵੰਦਾਂ ਦੀ ਮਦਦ ਕਰਨਗੀਆਂ। ਸ਼ਾਹੀ ਇਮਾਮ ਨੇ ਸੂਬੇ ਦੀਆਂ ਸਾਰੀਆਂ ਮਸਜਿਦਾਂ ਨੂੰ ਲੋੜਵੰਦ ਲੋਕਾਂ ਅਤੇ ਖ਼ਾਸਕਰ ਉਨ੍ਹਾਂ ਇਲਾਕਿਆਂ ਵਿੱਚ ਦਿਹਾੜੀ ਅਤੇ ਮਜ਼ਦੂਰੀ ਕਰਕੇ ਆਪਣਾ ਪੇਟ ਪਾਲਣ ਵਾਲਿਆਂ ਲਈ ਖ਼ਾਸ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮਸਜਿਦ ਪ੍ਰਬੰਧਕ ਲੋੜ ਪੈਣ ’ਤੇ ਆਪਣੇ ਇਲਾਕੇ ਵਿੱਚ ਰਹਿੰਦੇ ਲੋਕਾਂ ਦੀਆਂ ਦਵਾਈਆਂ, ਰਾਸ਼ਨ ਜਾਂ ਹੋਰ ਕਿਸੇ ਵਸਤੂ ਦੀ ਲੋੜ ਨੂੰ ਪੂਰਾ ਕਰਨ। ਉਨ੍ਹਾਂ ਸਾਰੀਆਂ ਮਸਜਿਦਾਂ ਦੇ ਪ੍ਰਬੰਧਕਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਸੀਬਤ ਦੀ ਇਸ ਘੜੀ ਵਿੱਚ ਡਰਾਉਣ ਦੀ ਥਾਂ ਲੋਕਾਂ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਜਲੰਧਰ ਬਾਈਪਾਸ ਦਾ ਅੰਦੋਲਨ ਕਰੋਨਾਵਾਇਰਸ ਕਰਕੇ ਮੁਲਤਵੀ ਕੀਤਾ ਗਿਆ ਹੈ ਤੇ ਮੋਦੀ ਸਰਕਾਰ ਨਾਲ ਉਨ੍ਹਾਂ ਦੇ ਸਿਰਫ਼ ਵਿਚਾਰਕ ਮੱਤਭੇਦ ਹਨ।
INDIA ਸ਼ਾਹੀ ਇਮਾਮ ਵੱਲੋਂ ਮਸਜਿਦਾਂ ਤੇ ਪ੍ਰਬੰਧਕ ਕਮੇਟੀਆਂ ਨੂੰ ਹਦਾਇਤਾਂ