ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਬੀ.ਐਲ.ਓ ਵਜੋਂ ਡਿਊਟੀਆਂ ਲਗਾਏ ਜਾਣ ਤੇ ਸਖਤ ਵਿਰੋਧ ਪ੍ਰਗਟ ਕਰਦਿਆਂ ਗੋਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ ਡਿਊਟੀਆਂ ਦਾ ਬਾਈਕਾਟ ਕਰਨਗੇ।ਇਸ ਸਬੰਧੀ ਗੋਰਮਿੰਟ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਬਲਾਕ ਪ੍ਰਧਾਨ ਸੁਖਦੇਵ ਸਿੰਘ ਬੂਲਪੁਰ, ਬਲਜੀਤ ਸਿੰਘ ਟਿੱਬਾ,ਕੰਵਰਦੀਪ ਸਿੰਘ ਸੈਦਪੁਰ, ਪ੍ਰਦੀਪ ਘੁੰਮਣ ਦੀ ਅਗਵਾਈ ਹੇਠ ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਮਿਲਿਆ।ਇਸ ਮੌਕੇ ਵਫ਼ਦ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਪਹਿਲਾਂ ਹੀ ਬਹੁਤ ਘਾਟ ਹੈ।
ਬਲਾਕ ਦੇ ਬਹੁਤੇ ਸਕੂਲ ਅਜਿਹੇ ਹਨ ਜਿਨ੍ਹਾਂ ਵਿੱਚ ਸਿਰਫ਼ ਇੱਕ ਹੀ ਅਧਿਆਪਕ ਤਾਇਨਾਤ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਸਾਰਾ ਕੰਮ ਇਨ੍ਹਾਂ ਅਧਿਆਪਕਾਂ ਵੱਲੋਂ ਹੀ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਐਲਾਨ ਕੀਤਾ ਸੀ ਕਿ ਅਧਿਆਪਕਾਂ ਤੋਂ ਸਿਰਫ਼ ਵਿੱਦਿਅਕ ਕੰਮ ਹੀ ਲਿਆ ਜਾਵੇਗਾ, ਪਰ ਪ੍ਰਸ਼ਾਸਨ ਮੁੱਖ ਮੰਤਰੀ ਦੇ ਆਦੇਸ਼ਾਂ ਨੂੰ ਟਿੱਚ ਜਾਣਦਾ ਹੈ। ਇਸ ਮੌਕੇ ਅਜੇ ਕੁਮਾਰ, ਹਰਮਿੰਦਰ ਸਿੰਘ ਬੀ.ਐਮ.ਟੀ, ਸੁਖਵਿੰਦਰ ਸਿੰਘ ਠੱਟਾ ਨਵਾਂ, ਸਰਬਜੀਤ ਸਿੰਘ ਖਿੰਡਾ, ਸੁਖਨਿੰਦਰ ਸਿੰਘ, ਮਨੋਜ਼ ਕੁਮਾਰ ਟਿੱਬਾ, ਕੁਲਦੀਪ ਸਿੰਘ ਸੀ.ਐਚ.ਟੀ, ਬਰਿੰਦਰ ਜੈਨ, ਰਮੇਸ਼ ਕੰਬੋਜ ਲਾਧੂਕਾ ਮੰਡੀ, ਸੁਖਦੀਪ ਸਿੰਘ, ਰਾਜੀਵ ਪਠਾਣੀਆਂ , ਰਾਜ਼ ਕੁਮਾਰ ਸੀ.ਐਚ.ਟੀ , ਜਗਮੋਹਨ ਸਿੰਘ , ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly