ਨਵੀਂ ਦਿੱਲੀ (ਸਮਾਜਵੀਕਲੀ) – ਕਾਂਗਰਸ ਦੀ ਹਕੂਮਤ ਹੇਠਲੇ ਰਾਜਾਂ ਦੇ ਮੁੱਖ ਮੰਤਰੀਆਂ ਨੇ ਕਰੋਨਾਵਾਇਰਸ ਨਾਲ ਨਜਿੱਠਣ ਲਈ ਕੇਂਦਰ ਤੋਂ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੇ ਮੋਦੀ ਸਰਕਾਰ ਰਾਜਾਂ ਦੀ ਮਦਦ ਨਹੀਂ ਕਰਦੀ ਤਾਂ ਇਹ ਲੜਾਈ ਕਮਜ਼ੋਰ ਹੋ ਜਾਵੇਗੀ। ਕਾਂਗਰਸ ਕਾਰਜਕਾਰਨੀ ਦੀ ਵੀਡੀਓ ਕਾਨਫਰੰਸਿਗ ਰਾਹੀਂ ਹੋੋਈ ਮੀਟਿੰਗ ਵਿੱਚ ਸ਼ਾਮਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲੇ ਤੱਕ ਕੇਂਦਰ ਨੇ ਉਨ੍ਹਾ ਦੇ ਰਾਜ ਲਈ ਜੀਐੱਸਟੀ ਦਾ 4400 ਕਰੋੜ ਰੁਪਇਆ ਅਦਾ ਨਹੀਂ ਕੀਤਾ।