ਜਲੰਧਰ (ਸਮਾਜ ਵੀਕਲੀ):- ਕੋਰੋਨਾ ਦੇ ਖੌਫ ਹੇਠਾਂ ਜਲੰਧਰ ਦੇ ਵਡਾਲਾ ਰੋਡ ਸਥਿਤ ਫਰੈਂਡਸ ਕਾਲੋਨੀ ਅਤੇ ਬੀ. ਐੱਸ. ਐੱਫ. ਚੌਕ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ 500-500 ਦੇ ਤਿੰਨ ਅਤੇ 100-100 ਦੇ 7 ਨੋਟ ਸੜਕ ‘ਤੇ ਸੁੱਟੇ ਹੋਏ ਪਾਏ ਗਏ।
ਦਰਅਸਲ ਫਰੈਂਡਸ ਕਾਲੋਨੀ ‘ਚ ਅਣਪਛਾਤਿਆਂ ਵੱਲੋਂ 500-500 ਦੇ ਅਤੇ ਬੀ. ਐੱਸ. ਐੱਫ. ਚੌਕ ਨੇੜੇ ਪੈਂਦੇ ਪੈਟਰੋਲ ਪੰਪ ਕੋਲ 100-100 ਦੇ ਨੋਟ ਪਏ ਦੇਖ ਕੇ ਲੋਕ ਹੈਰਾਨ ਹੋ ਗਏ ਅਤੇ ਇਸ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਦੋਵੇਂ ਥਾਵਾਂ ਦੀ ਸਬੰਧਤ ਪੁਲਸ ਨੇ ਨੋਟਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਨੋਟ ਕਿਸ ਦੇ ਵੱਲੋਂ ਸੁੱਟੇ ਗਏ ਹਨ। ਪੁਲਸ ਵੱਲੋਂ ਜਾਂਚ ਜਾਰੀ ਹੈ।
ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਪੰਜਾਬ ‘ਚੋਂ ਕੁੱਲ 256 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 16 ਦੀ ਮੌਤ ਹੋ ਚੁੱਕੀ ਹੈ। ਜਲੰਧਰ ‘ਚ ਵੀ ਤੇਜ਼ੀ ਨਾਲ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਜਲੰਧਰ ‘ਚੋਂ ਹੁਣ ਤੱਕ ਕੁੱਲ ਪਾਜ਼ੀਟਿਵ ਕੇਸ 53 ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਭਰੀ ਖਬਰ ਇਹ ਵੀ ਹੈ ਕਿ ਅੱਜ ਜਲੰਧਰ ‘ਚ ਹੁਣ ਤੱਕ ਕੋਈ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 256 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ ‘ਚ ਕੋਰੋਨਾ ਵਾਇਰਸ ਦੇ 62, ਜਲੰਧਰ ‘ਚ 53, ਪਠਾਨਕੋਟ ‘ਚ 24, ਨਵਾਂਸ਼ਹਿਰ ‘ਚ 19, ਲੁਧਿਆਣਾ ‘ਚ 16, ਅੰਮ੍ਰਿਤਸਰ ‘ਚ 11, ਮਾਨਸਾ ‘ਚ 11, ਪਟਿਆਲਾ ‘ਚ 31, ਹੁਸ਼ਿਆਰਪੁਰ ‘ਚ 7, ਮੋਗਾ ‘ਚ 4, ਰੋਪੜ ‘ਚ 3, ਫਰੀਦਕੋਟ ‘ਚ 3, ਸੰਗਰੂਰ ‘ਚ 3, ਬਰਨਾਲਾ ‘ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ ‘ਚ 2, ਮੁਕਤਸਰ ‘ਚ 1, ਗੁਰਦਾਸਪੁਰ ‘ਚ 1 ਅਤੇ ਫਿਰੋਜ਼ਪੁਰ ‘ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹਰਜਿੰਦਰ ਛਾਬੜਾ -ਪੱਤਰਕਾਰ 9592282333