ਚੰਡੀਗੜ੍ਹ (ਸਮਾਜਵੀਕਲੀ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਕੋਵਿਡ-19 ਨਾਲ ਹੋਈਆਂ ਮੌਤਾਂ ਦੀ ਜਾਂਚ ਲਈ ਉਨ੍ਹਾਂ ਮਾਹਿਰਾਂ ਤੋਂ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਹਿਰਾਂ ਦੀ ਟੀਮ ਦੀ ਅਗਵਾਈ ਹੇਠ ਮਹਾਮਾਰੀ ਦੀ ਰੋਕਥਾਮ ਲਈ ਪ੍ਰਬੰਧ ਮਜ਼ਬੂਤ ਕਰ ਰਹੀ ਹੈ। ਮੁੱਖ ਮੰਤਰੀ ਇਹ ਜਾਣਕਾਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀਡਿਓ ਕਾਨਫਰੰਸਿੰਗ ਦੌਰਾਨ ਦੇ ਰਹੇ ਸਨ।