ਬਠਿੰਡਾ (ਸਮਾਜਵੀਕਲੀ) – ਪੰਜਾਬ ਦੀਆਂ 16 ਕਿਸਾਨ, ਮਜ਼ਦੂਰ, ਠੇਕਾ ਕਾਮੇ, ਬਿਜਲੀ ਮੁਲਾਜ਼ਮਾਂ, ਨੌਜਵਾਨਾਂ ਤੇ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਹਕੂਮਤ ਵਿਰੁੱਧ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ 45 ਪਿੰਡਾਂ ਵਿੱਚ ਕੋਠਿਆਂ ’ਤੇ ਚੜ੍ਹ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਤੇ ਮਜ਼ਦੂਰ ਆਗੂ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਲਾਕਡਾਉੂਨ ਹੋਣ ਕਾਰਨ ਦਿਹਾੜੀਦਾਰ ਮਜ਼ਦੂਰਾਂ ਨੂੰ ਰੋਟੀ-ਰੋਜ਼ੀ ਦੇ ਲਾਲੇ ਪਏ ਹੋਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਰੈਲੀਆਂ ਨੂੰ ਕਿਸਾਨ ਆਗੂ ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਸਿਬੀਆਂ, ਹਰਜਿੰਦਰ ਸਿੰਘ ਬੱਗੀ, ਜਗਸੀਰ ਸਿੰਘ ਝੁੰਬਾ ਆਦਿ ਨੇ ਸਬੋਧਨ ਕੀਤਾ।