ਚੰਡੀਗੜ੍ਹ (ਸਮਾਜਵੀਕਲੀ) – ਜਿਵੇਂ ਕੰਬਾਈਨਾਂ, ਸਟਰਾਅ-ਰੀਪਰ ਆਦਿ ਬਾਹਰਲੇ ਸੂਬਿਆਂ ਤੋਂ ਆ ਰਹੇ ਹਨ। ਅਜਿਹੀ ਸਥਿਤੀ ਵਿਚ ਕਰੋਨਾਵਾਇਰਸ ਦੇ ਕੀਟਾਣੂ ਇਨ੍ਹਾਂ ਸੰਦਾਂ ਰਾਹੀਂ ਪੰਜਾਬ ਵਿਚ ਫੈਲ ਸਕਦੇ ਹਨ।
ਇਸ ਮਹਾਮਾਰੀ ਤੋਂ ਬਚਣ ਲਈ ਖੇਤੀ ਮਸ਼ੀਨਰੀ, ਖ਼ਾਸ ਤੌਰ ’ਤੇ ਕੰਬਾਈਨਾਂ/ ਰੀਪਰ ਆਦਿ ਨੂੰ ਸੈਨੇਟਾਈਜ਼ ਕਰਨ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸੇ ਪ੍ਰੋਗਰਾਮ ਤਹਿਤ ਕੀੜੇਮਾਰ ਦਵਾਈਆਂ ਦੀ ਨਾਮਵਰ ਕੰਪਨੀ ਘਰੜਾ ਕੈਮੀਕਲਜ਼ ਲਿਮਿਟਡ ਮੁੰਬਈ ਵੱਲੋਂ 12 ਹਜ਼ਾਰ ਲਿਟਰ ਸੋਡੀਅਮ ਹਾਈਪੋਕਲੋਰਾਈਟ ਦਾ ਯੋਗਦਾਨ ਪਾਇਆ ਗਿਆ ਹੈ।
ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਕਰੋਨਾਵਾਇਰਸ ਦਾ ਕਹਿਰ ਦੁਨੀਆਂ ਦੇ ਨਾਲ ਨਾਲ ਪੰਜਾਬ ਵਿਚ ਵੀ ਵਧ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੀ ਖੇਤੀਬਾੜੀ ’ਤੇ ਵੀ ਪੈ ਰਿਹਾ ਹੈ। ਇਸ ਲਈ ਖੇਤੀ ਮਸ਼ੀਨਰੀ ਨੂੰ ਸੈਨੇਟਾਈਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਖੇਤੀ ਕਾਮੇ ਅਤੇ ਕਿਸਾਨ ਤੰਦਰੁਸਤ ਰਹਿਣ।
ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਇਸ ਮੌਕੇ ਡਾ. ਸੁਤੰਤਰ ਕੁਮਾਰ ਐਰੀ ਨੇ ਕਿਸਾਨਾਂ ਨੂੰ ਇਸ ਸੈਨੇਟਾਈਜ਼ੇਸ਼ਨ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਇਸ ਮੌਕੇ ਡਾ. ਸੁਖਦੇਵ ਸਿੰਘ ਸਿੱਧੂ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.), ਡਾ. ਗੁਰਮੀਤ ਸਿੰਘ, ਡਿਪਟੀ ਡਾਇਰੈਕਟਰ (ਐਲ.ਸੀ.ਪੀ.ਪੀ.), ਡਾ. ਹਰਿੰਦਰ ਸਿੰਘ, ਖੇਤੀਬਾੜੀ ਸੂਚਨਾ ਅਫ਼ਸਰ, ਡਾ. ਬਖਸ਼ੀਸ਼ ਸਿੰਘ, ਡਾ. ਸਰਬਜੀਤ ਸਿੰਘ ਅਤੇ ਸੁਰਜੀਤ ਸਿੰਘ ਮਦਾਨ, ਏ.ਕੇ. ਸ੍ਰੀਵਾਸਤਵ ਹਾਜ਼ਰ ਸਨ।