ਹੁਸ਼ਿਆਰਪੁਰ (ਸਮਾਜਵੀਕਲੀ) – ਪ੍ਰਮੁੱਖ ਸਕੱਤਰ (ਯੋਜਨਾ) ਪੰਜਾਬ ਜਸਪਾਲ ਸਿੰਘ ਨੇ ਅੱਜ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਵਿਡ-19 ਦੇ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ।
ਜਸਪਾਲ ਸਿੰਘ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ‘ਹੋਮ ਡਿਲਿਵਰੀ’ ਰਾਹੀਂ ਸੁਚਾਰੂ ਢੰਗ ਨਾਲ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣ, ਲੋੜਵੰਦਾਂ ਨੂੰ ਰਾਸ਼ਨ ਭੇਜਿਆ ਜਾਵੇ ਤੇ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਯਕੀਨੀ ਬਣਾਈ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਵੀ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਕੋਵਿਡ-19 ਦੇ ਮੱਦੇਨਜ਼ਰ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।