ਐੱਸਏਐੱਸ ਨਗਰ (ਸਮਾਜਵੀਕਲੀ) – ਮੁਹਾਲੀ ਜ਼ਿਲ੍ਹੇ ਅੱਜ 11 ਹੋਰ ਕਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ 10 ਸ਼ਰਧਾਲੂ ਸ਼ਾਮਲ ਹਨ, ਜਦੋਂਕਿ ਇਕ ਪੀਜੀਆਈ ਦਾ ਕਰਮਚਾਰੀ ਹੈ।
ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਕੀਤੀ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ’ਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 84 ਹੋ ਗਈ ਹੈ।