ਨਵੀਂ ਦਿੱਲੀ (ਸਮਾਜਵੀਕਲੀ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਆਰਥਿਕ ਮੰਤਰਾਲੇ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ। ਸੂਤਰਾਂ ਨੇ ਦੱਸਿਆ ਕਿ ਕਰੋਨਾਵਾਇਰਸ ਕਾਰਨ ਲੌਕਡਾਊਨ ਦੇ ਮੱਦੇਨਜ਼ਰ ਪ੍ਰਭਾਵਿਤ ਹੋਈ ਦੇਸ਼ ਦੀ ਆਰਥਿਕਤਾ ਨੂੰ ਧੱਕਾ ਲਾਉਣ ਲਈ ਦੂਜਾ ਆਰਥਿਕ ਪੈਕੇਜ ਦੇਣ ਉਪਰ ਚਰਚਾ ਹੋਈ।