ਫ਼ਰੀਦਕੋਟ (ਸਮਾਜਵੀਕਲੀ) – ਫ਼ਰੀਦਕੋਟ ਦੇ ਨੇੜਲੇ ਪਿੰਡ ਢੁੱਡੀ ਵਿੱਚ ਦੇਰ ਰਾਤ ਅੱਧੀ ਦਰਜਨ ਤੇਜ਼ਧਾਰ ਹਥਿਆਰਬੰਦ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਖੁਸ਼ੀ ਸਿੰਘ (23) ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ਦੇ ਅਧਾਰ ‘ਤੇ ਅੱਧੀ ਦਰਜਨ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।